Skip to content
Independent perspectives. Global stories.
BREAKING

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Share this story

ਰਵੀਨ ਠੁਕਰਾਲ ਨੇ ਵੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 23 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਦੇ ਮਾਤਾ ਸ੍ਰੀਮਤੀ ਰਾਜ ਜੌਲੀ (85) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਜੌਲੀ ਜਿਨ੍ਹਾਂ ਦਾ ਅੱਜ ਬਾਅਦ ਦੁਪਹਿਰ ਪ੍ਰਾਈਵੇਟ ਹਸਪਤਾਲ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਆਪਣੇ ਪਿੱਛੇ ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀਮਤੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ। ਸ੍ਰੀਮਤੀ ਜੌਲੀ ਮਰਹੂਮ ਗਰੁੱਪ ਕੈਪਟਨ ਏ.ਸੀ. ਜੌਲੀ ਦੀ ਪਤਨੀ ਸਨ।

WRITTEN BY