June 3, 2026 4:31 pm

ਇਰਾਕ ਵਿਚ ਫਸੇ ਪੰਜਾਬੀਆਂ ਦੀ ਵਾਪਸੀ ਲਈ ਭਾਰਤ ਸਰਕਾਰ ਯਤਨਸ਼ੀਲ-ਬਾਦਲ

ਸ੍ਰੀ ਮੁਕਤਸਰ ਸਾਹਿਬ,  20  ਜੂਨ (ਪੀ. ਟੀ)- ਕੰਮਕਾਜ ਲਈ ਇਰਾਕ ਗਏ ਪੰਜਾਬੀ ਨੌਜਵਾਨ ਜੋ ਇਰਾਕ ਵਿਚ ਛਿੜੇ ਗ੍ਰਹਿ ਯੁੱਧ ਵਿਜ ਉਥੇ ਫਸ ਗਏ ਸਨ, ਉਹ ਸੁੱਰਖਿਅਤ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਇਹ ਗੱਲ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ¦ਬੀ ਵਿਧਾਨ ਸਭਾ ਹਲਕੇ ਵਿਚ  ਲੋਕ ਸਭਾ ਚੋਣਾਂ ਵਿਚ ਬਠਿੰਡਾ ਲੋਕ ਸਭਾ ਹਲਕੇ ਵਿਚ ਮਿਲੀ ਜਿੱਤ ਲਈ ਪਿੰਡ ਸਰਾਵਾਂ ਬੋਦਲਾ ਵਿਖੇ ਆਯੋਜਿਤ ਧੰਨਵਾਦੀ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੀ। ਸ: ਬਾਦਲ ਨੇ ਕਿਹਾ ਕਿ ਉਨ੍ਹਾਂ ਬੀਤੇ ਕੱਲ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸ਼ਵਰਾਜ ਨਾਲ ਮੁਲਾਕਾਤ ਕੀਤੀ ਹੈ ਅਤੇ ਸ੍ਰੀਮਤੀ ਸ਼ੁਸਮਾ ਸ਼ਵਰਾਜ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਨੌਜਵਾਨਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ

ਵਿਚ ਫਲਾਂ ਅਤੇ ਸਬਜੀਆਂ ਦੀ ਕਾਸਤ ਨੂੰ ਹੋਰ ਉਤਸਾਹਿਤ ਕਰਨ ਲਈ ਇੰਨ੍ਹਾਂ ਦੀ ਪ੍ਰੋਸੈਸਿੰਗ ਲਈ ਅਬੋਹਰ ਵਿਖੇ ਸਥਾਪਿਤ ਕੀਤੀ ਗਈ ਜੂਸ ਫੈਕਟਰੀ ਦੀ ਸਮੱਰਥਾ ਦੁੱਗਣੀ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਵਿਚ ਸਾਥ ਲਈ ਇਲਾਕੇ ਦੇ 35 ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਹਲਕਾ ਉਨ੍ਹਾਂ ਲਈ ਪੁੱਜਣਯੋਗ ਥਾਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨ੍ਹਾਂ ਵਿਚ ਉਹ ¦ਬੀ ਹਲਕੇ ਸਮੇਤ ਪੰਜਾਬ ਭਰ ਵਿਚ ਸੰਗਤ ਦਰਸ਼ਨ ਸਮਾਗਮ ਜਾਰੀ ਰੱਖਣਗੇ ਅਤੇ ਪੰਜਾਬ ਦਾ ਸਰਵ ਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ।   ਇਸ ਮੌਕੇ  ਸ੍ਰੀਮਤੀ ਹਰਸਿਮਤਰ ਕੌਰ ਬਾਦਲ  ਫੂਡ ਪ੍ਰੋਸੈਸਿੰਗ ਮੰਤਰੀ, ਭਾਰਤ ਸਰਕਾਰ ਨੇ ਆਪਣੇ ਸੰਬੋਧਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰਾਂ ਗੁਜਰਾਤ ਦੇਸ਼ ਭਰ ਵਿਚ ਵਿਕਾਸ ਦੇ ਇਕ ਮਾਡਲ ਵਜੋਂ ਉਭਰਿਆ ਹੈ ਅਗਲੇ ਪੰਜ ਸਾਲਾਂ ਵਿਚ ਪੰਜਾਬ ਨੂੰ ਦੇਸ਼ ਵਿਚ ਫੂੁਡ ਪ੍ਰੋਸੈਸਿੰਗ ਦੇ ਮਾਡਲ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿਚ ਸਾਂਭ ਸੰਭਾਲ, ਸਟੋਰੇਜ਼, ਮੰਡੀਕਰਨ ਅਤੇ ਪ੍ਰੋਸੈਸਿੰਗ ਦੀ ਘਾਟ ਕਾਰਨ ਖਾਸ਼ ਤੌਰ ਤੇ ਫਲ ਸਬਜੀਆਂ ਦਾ ਵੱਡਾ ਹਿੱਸਾ ਖਰਾਬ ਹੋ ਜਾਂਦਾ ਹੈ। ਫੂਡ ਪ੍ਰੋਸੈਸਿੰਗ ਨਾਲ ਜਿੱਥੇ ਇੰਨ੍ਹਾਂ ਖਰਾਬ ਹੁੰਦੇ ਪਦਾਰਥਾਂ ਨੂੰ ਡੱਬਾ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਅਮੁੱਲ ਮਾਡਲ ਦੀ ਤਰਜ ਤੇ ਪੰਜਾਬ ਵਿਚ ਦੁੱਧ ਉਤਪਾਦਨ ਵਿਚ ਵਾਧੇ ਲਈ ਯੋਜਨਾ ਬਣਾਈ ਜਾਵੇਗੀ। ਇਸ ਤੋਂ ਪਹਿਲਾਂ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਇਲਾਕੇ ਦੀ ਮੰਗ ਅਨੁਸਾਰ ਇੱਥੇ ਰੁਜਗਾਰ ਅਤੇ ਆਰਥਿਕ ਤਰੱਕੀ ਲਈ ਕੰਮ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਉਹ ਕੇਂਦਰ ਵਿਚ ਪੰਜਾਬ ਦਾ ਪੱਖ ਬਿਹਤਰ ਤਰੀਕੇ ਨਾਲ ਰੱਖਣਗੇ। ਇਸ ਮੌਕੇ ਇਲਾਕੇ ਵੱਲੋਂ ਜੱਥੇਦਾਰ ਦਿਆਲ ਸਿੰਘ ਕੋਲਿਆਂ ਵਾਲੀ ਚੇਅਰਮੈਨ ਪੰਜਾਬ ਐਗਰੋ ਅਤੇ ਮੈਂਬਰ ਐਸ.ਜੀ.ਪੀ.ਸੀ. ਨੇ ਉਨ੍ਹਾਂ ਨੂੰ ਇੱਥੇ ਆਉਣ ਤੇ ਜੀ ਆਇਆਂ ਨੂੰ ਆਖਿਆ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਕੇਂਦਰੀ ਕੈਬਿਨਟ ਮੰਤਰੀ ਨੂੰ ਇਲਾਕੇ ਵੱਲੋਂ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ: ਜਸਕਿਰਨ ਸਿੰਘ, ਐਸ.ਐਸ.ਪੀ. ਸ੍ਰੀ ਕੁਲਦੀਪ ਸਿੰਘ ਚਾਹਲ,  ਮੁੱਖ ਮੰਤਰੀ ਦੇ ਵਿਸੇਸ਼ ਕਾਰਜ ਅਫ਼ਸਰ ਸ: ਗੁਰਚਰਨ ਸਿੰਘ ਅਤੇ ਸ: ਬਲਕਰਨ ਸਿੰਘ, ਉਪ ਮੁੱਖ ਮੰਤਰੀ ਦੇ ਪੀ.ਏ. ਸ: ਅਵਤਾਰ ਸਿੰਘ, ਸ: ਬਸੰਤ ਸਿੰਘ ਕੰਗ, ਸ੍ਰੀ ਰਾਕੇਸ਼ ਧਂੀਂਗੜਾ ਭਾਜਪਾ ਜ਼ਿਲ੍ਹਾ ਪ੍ਰਧਾਨ, ਸੰਤ ਬਾਬਾ ਸਰਮੁੱਖ ਸਿੰਘ ਰਾਣੀਵਾਲਾ, ਬੀਬੀ ਵੀਰਪਾਲ ਕੌਰ ਤਰਮਾਲਾ ਆਦਿ ਵੀ ਹਾਜਰ ਸਨ।

Send this to a friend