June 2, 2026 1:42 pm

ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਸਮੱਸਿਆਵਾਂ ਦੇ ਨਿਪਟਾਰੇ ਲਈ ਸ਼ਿਕਾਇਤ ਕੇਂਦਰ ਸ਼ੁਰੂ

ਚੰਡੀਗੜ੍ਹ, 20 ਜੂਨ (ਪੀ. ਟੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂੁਬੇ ਦੀ ਹਰ ਡਵੀਜ਼ਨ ਵਿੱਚ ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ 24 ਘੰਟੇ ਚੱਲਣ ਵਾਲੇ ਸ਼ਿਕਾਇਤ ਕੇਂਦਰ ਸ਼ੁਰੂ ਕੀਤੇ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਖਪਤਕਾਰ ਆਪਣੇ ਖੇਤਰ ਦੇ ਇਨ੍ਹਾਂ ਸ਼ਿਕਾਇਤ ਕੇਂਦਰਾਂ ਵਿੱਚ ਬਿਜਲੀ ਸਬੰਧੀ ਸਮੱਸਿਆਵਾਂ ਦੀਆਂ ਸ਼ਿਕਾਇਤਾਂ ਦਰਜ ਕਰਾਉਣ ਦੇ ਨਾਲ ਨਾਲ ਬਿਜਲੀ ਸਪਲਾਈ ਸਬੰਧੀ ਜਾਣਕਾਰੀ ਵੀ ਹਾਸਲ ਕਰ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਹੀ ਰਾਜ ਸਰਕਾਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਸਾਨਾਂ ਨੂੰ ਝੋਨੇ ਲਈ ਅੱਠ ਘੰਟੇ ਬਿਜਲੀ ਸਪਲਾਈ ਮਿਲਣ ਸਬੰਧੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ। ਕਿਸਾਨਾਂ ਨੂੰ ਨਿਰਧਾਰਤ ਸਮਾਂ ਬਿਜਲੀ ਨਾ ਮਿਲਣ ਦੀ ਸੂਰਤ ਵਿੱਚ ਉਹ ਰਾਜ ਸਰਕਾਰ ਨੂੰ ਆਪਣੀ ਰਿਪੋਰਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ

ਸਰਕਾਰ ਕਿਸਾਨਾਂ ਨੂੰ ਨਿਰਧਾਰਤ ਸਮਾਂ ਬਿਜਲੀ ਦੇਣ ਲਈ ਵਚਨਬੱਧ ਹੈ ਤਾਂ ਕਿ ਝੋਨੇ ਦੀ ਫਸਲ ਦਾ ਕੋਈ ਨੁਕਸਾਨ ਨਾ ਹੋਵੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਕੇਂਦਰਾਂ ਵਿੱਚ ਸ਼ਿਕਾਇਤਾਂ ਨਾ ਸੁਣਨ ਦੀ ਸੂਰਤ ਵਿੱਚ ਖਪਤਕਾਰ ਸਬੰਧਤ ਖੇਤਰ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ਼ਿਕਾਇਤ ਦਰਜ/ਨਾ ਸੁਣੀ ਜਾਂ ਢੁਕਵੀਂ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਜਾ ਰਹੀ ਤਾਂ ਖਪਤਕਾਰ ਮੁੱਖ ਦਫ਼ਤਰ ਪਟਿਆਲਾ ਵਿਖੇ ਬਣਾਏ ਕੇਂਦਰੀ ਕੰਟਰੋਲ ਰੂਮ ਵਿੱਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਕੰਟਰੋਲ ਰੂਮ ਵਿੱਚ ਫੋਨ ਨੰਬਰਾਂ 96461-21458, 96461-21459, 0175-2208509, 0175-2218801 ਜਾਂ ਈਮੇਲ ਐਡਰੈਸ  ਪਸਪਚਲ.ਚੋਨਟਰੋਲਰੋਮ0ਗਮੳਲਿ.ਚੋਮ ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੰਮ੍ਰਿਤਸਰ, ਜ¦ਧਰ, ਲੁਧਿਆਣਾ ਅਤੇ ਬਠਿੰਡਾ ਦੇ ਖਪਤਕਾਰ ਆਪਣੀਆਂ ਸ਼ਿਕਾਇਤਾਂ 0161-5055510 ’ਤੇ ਵੀ ਦਰਜ ਕਰਵਾ ਸਕਦੇ ਹਨ।

Send this to a friend