Skip to content
Independent perspectives. Global stories.
BREAKING

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

Share this story

ਚੰਡੀਗੜ, 29 ਅਕਤੂਬਰ: ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ 2 ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

WRITTEN BY