Skip to content
Independent perspectives. Global stories.
BREAKING

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

Share this story

ਚੰਡੀਗੜ, 3 ਨਵੰਬਰ:ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਸ੍ਰੀ ਵਾਲਮਿਕੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਸਕੱਤਰ ਪੰਜਾਬ ਜੀ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ।ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ , ਵਾਲਮਿਕੀ ਤੀਰਥ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਸਮੇਤ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ ਪ੍ਰਤੀ ਗੰਭੀਰ ਸੋਚ ਨੂੰ ਪ੍ਰਗਟਾਉਂਦੀ ਹੈ। ਉਨਾਂ ਮੁਲਾਕਾਤ ਉਪਰੰਤ ਮੁੱਖ ਸਕੱਤਰ ਪੰਜਾਬ ਜੀ ਨੂੰ ਵਾਲਮਿਕੀ ਤੀਰਥ ਸਥਾਨ ਦਾ ਚਿੱਤਰ ਵੀ ਭੇਂਟ ਕੀਤਾ।

WRITTEN BY