June 8, 2026 11:51 am

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ – ਦਿਲਜੀਤ ਸਿੰਘ ਬੇਦੀ

Page-1_26 ਅੰਮ੍ਰਿਤਸਰ 22 ਜੂਨ (ਪੀ. ਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁੰਸਾਰ ਈਰਾਕ ਦੇਸ਼ ਵਿੱਚ ਚੱਲ ਰਹੇ ਗ੍ਰਹਿ ਯੁੱਧ ਦੌਰਾਨ ਫਸੇ ਪੰਜਾਬੀ ਤੇ ਭਾਰਤੀ ਨੌਜਵਾਨਾ ਤੇ ਉਨ•ਾਂ ਦੇ ਪ੍ਰੀਵਾਰਾਂ ਦੀ ਸੁਰੱਖਿਅਤ ਵਾਪਸੀ ਤੇ ਚੜ•ਦੀ ਕਲਾ ਲਈ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ, ਜਿਨ•ਾਂ ਦੇ ਭੋਗ 24 ਜੂਨ ਨੂੰ ਪਾਏ ਜਾਣਗੇ। ਇਥੋਂ ਜਾਰੀ ਪ੍ਰੈਸ ਨੋਟ ,ਚ ਸ੍ਰ: ਬੇਦੀ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਆਦੇਸ਼ ਅਨੁਸਾਰ ਇਹ ਅਖੰਡ ਪਾਠ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਤਖ਼ਤ ਸ੍ਰੀ ਕੇਸਗੜ

• ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਅਤੇ 80 ਦੇ ਕਰੀਬ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਰੱਖੇ ਗਏ ਹਨ। ਸ੍ਰ: ਬੇਦੀ ਨੇ ਅੱਗੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਮੂਹ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਧਰਮ ਅਤੇ ਜਾਤ ਤੋਂ ਉਪਰ ਉੇੱਠ ਕੇ ਆਪਣੇ ਨੇੜੇ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਈਰਾਕ ਵਿਚ ਫਸੇ ਪੰਜਾਬੀ ਅਤੇ ਭਾਰਤੀ ਪ੍ਰੀਵਾਰਾਂ ਦੀ ਵਤਨ ਵਾਪਸੀ ਅਤੇ ਚੜ•ਦੀ ਕਲਾ ਲਈ ਅਰਦਾਸ ਕਰਨ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਈਰਾਕ ਵਿਚ ਫਸੇ ਸਮੂਹ ਪੰਜਾਬੀ ਅਤੇ ਭਾਰਤੀ ਪ੍ਰੀਵਾਰਾਂ ਦੀ ਇਸ ਔਖੀ ਘੜੀ ਵਿੱਚ ਨਾਲ ਖੜੀ ਹੈ ਅਤੇ ਸਾਡੀ ਸਭ ਦੀ ਸਤਿਗੁਰੂ ਦੇ ਚਰਨਾਂ ਵਿਚ ਅਰਦਾਸ ਬੇਨਤੀ ਹੈ ਕਿ ਵਾਰਿਗੁਰੂ ਇਨ•ਾਂ ਪ੍ਰੀਵਾਰਾਂ ਦੇ ਅੰਗ ਸੰਗ ਸਹਾਈ ਹੋਵੇ ਤੇ ਆਪਣਾ ਮਿਹਰ ਭਰਿਆ ਹੱਥ ਇਨ•ਾਂ ਦੇ ਸਿਰ ਤੇ ਰੱਖਣ ਤੇ ਇਹ ਸੁਖ-ਸ਼ਾਂਤੀ ਨਾਲ ਆਪਣੇ-ਆਪਣੇ ਘਰਾਂ ਵਿੱਚ ਪਰਤ ਆਉਣ।

Send this to a friend