Skip to content
Independent perspectives. Global stories.
BREAKING

ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ

Share this story

ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ
ਚੰਡੀਗੜ੍ਹ, 26 ਨਵੰਬਰ – ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ।ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।

WRITTEN BY