Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸੱਤਪਾਲ ਗੁਸਾਈਂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Share this story

ਚੰਡੀਗੜ੍ਹ, 1 ਦਸੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੱਤਪਾਲ ਗੁਸਾਈਂ (85) ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਸਾਈਂ ਜਿਨ੍ਹਾਂ ਦਾ ਅੱਜ ਸ਼ਾਮ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਇਕ ਪੁੱਤਰ ਤੇ ਤਿੰਨ ਧੀਆਂ ਛੱਡ ਗਏ ਹਨ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਤਿੰਨ ਵਾਰ ਦੇ ਵਿਧਾਇਕ ਰਹੇ ਵੈਟਰਨ ਭਾਜਪਾ ਆਗੂ ਸੱਤਪਾਲ ਗੁਸਾਈਂ ਦੇ ਤੁਰ ਜਾਣ ਦਾ ਬਹੁਤ ਦੁੱਖ ਹੋਇਆ ਜਿਨ੍ਹਾਂ ਨੇ ਲੁਧਿਆਣਾ ਸ਼ਹਿਰ ਦੇ ਵਿਕਾਸ ਅਤੇ ਇਥੋਂ ਦੇ ਵਸਨੀਕਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।ਪੀੜਤ ਪਰਿਵਾਰ, ਰਿਸ਼ਤੇਦਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਪਿੱਛੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

WRITTEN BY