Skip to content
Independent perspectives. Global stories.
BREAKING

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

Share this story

ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ

ਚੰਡੀਗੜ੍ਹ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 5 ਹਜਾਰ ਰੁਪਏ ਰਿਸ਼ਵਤ ਲੈਦਿਆਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਨਗਰ ਨਿਗਮ ਅੰਮ੍ਰਿਤਸਰ ਵਿਖੇ ਬਤੌਰ ਸਫਾਈ ਸੇਵਕ ਸੇਵਾਵਾਂ ਨਿਭਾਅ ਰਿਹਾ ਹੈ। ਉਕਤ ਦੋਸ਼ੀ ਸੈਨਟਰੀ ਇੰਸਪੈਕਟਰ ਅਤੇ ਉਸ ਦਾ ਵਿਚੋਲਾ ਵਿਸ਼ਾਲ ਗਿੱਲ, ਜੋ ਕਿ ਉੱਥੇ ਹੀ ਸਫਾਈ ਸੇਵਕ ਹੈ, ਵਲੋਂ ਉਸ ਦੀ ਬਦਲੀ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਪਰ ਸੌਦਾ 5000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਦੀ ਟੀਮ ਵਲੋਂ ਦੋਸ਼ਾਂ ਦੀ ਪੜਤਾਲ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5 ਹਜਾਰ ਰੁਪਏ ਦੀ ਰਿਸ਼ਵਤ ਵਜੋਂ ਲੈਂਦਿਆਂ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ।ਉਕਤ ਦੋਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਅੰਮ੍ਰਿਤਸਰ ਵਿਖੇ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

WRITTEN BY