June 8, 2026 2:31 pm

ਚੀਨ ’ਚ ਹੜ੍ਹ ਕਾਰਨ 26 ਮੌਤਾਂ

ਬੀਜਿੰਗ, 23 ਜੂਨ (ਵਿਸ਼ਵ ਵਾਰਤਾ)- ਚੀਨ ਵਿਚ ਪਿਛਲੇ ਚਾਰ ਦਿਨਾਂ ਤੋਂ ਜਾਰੀ ਤੇਜ਼ ਬਾਰਿਸ਼ ਕਾਰਨ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ, ਜਦੋਂ ਕਿ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੜ੍ਹ ਦੀ ਭਿਆਨਕ ਸਥਿਤੀ ਕਾਰਨ ਲਗਪਗ 50 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਇਸ ਦੌਰਾਨ ਸੰਪੰਤੀ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਕਈ ਘਰਾਂ ਤੇ ਬਾਜ਼ਾਰਾਂ ਵਿਚ ਬਾਰਿਸ਼ ਦਾ ਪਾਣੀ ਦਾਖ਼ਲ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਜੀਵਨ ਬਤੀਤ ਕਰਨਾ ਬੇਹੱਦ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਕਈ ਵਾਹਨ ਵੀ ਪਾਣੀ ਵਿਚ ਹੜ੍ਹ ਗਏ।

Send this to a friend