Skip to content
Independent perspectives. Global stories.
BREAKING

ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਡੱਟਣ ਵਾਲੇ ਇਕਲੌਤੇ ਮੁੱਖ ਮੰਤਰੀ ਹਨ ਕੈਪਟਨ ਅਮਰਿੰਦਰ ਸਿੰਘ

Share this story

ਬੇਬੁਨਿਆਦ ਦੋਸ਼ ਲਗਾ ਕੇ ਆਪਣੀਆਂ ਕਰਤੂਤਾਂ ਲੁਕਾਉਣ ਵਾਲੇ ਸੁਖਬੀਰ ਬਾਦਲ ਦਾ ਕਿਸਾਨੀ ਸੰਘਰਸ਼ ਵਿੱਚ ਕੋਈ ਯੋਗਦਾਨ ਨਹੀਂ
ਚੰਡੀਗੜ, 5 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹੇ ਇਕਲੌਤੇ ਨੇਤਾ ਹਨ ਜੋ ਹਮੇਸ਼ਾ ਹੀ ਸਾਡੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਜੋ ਆਪਣੀਆਂ ਹੱਕੀ ਮੰਗਾਂ ਲਈ ਅੱਗੇ ਹੋ ਕੇ ਸੰਘਰਸ਼ ਕਰ ਰਹੇ ਹਨ।ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਸ਼ਾਮ ਇੱਥੇ ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਅਤੇ ਕਿਸਾਨਾਂ ਵਿਚਕਰ ਬਣੇ ਤਣਾਅ ਨੂੰ ਹੱਲ ਕਰਨ ਲਈ ਆਪਣਾ ਸਖਤ ਸੁਹਿਰਦ ਇਰਾਦਾ ਜ਼ਾਹਰ ਕੀਤਾ ਹੈ।ਆਪਣੇ ਘਟੀਆ ਸਿਆਸੀ ਮੁਫਾਦ ਸਿੱਧ ਕਰਨ ਲਈ ਸਾਡੇ ਕਿਸਾਨਾਂ ਦੇ ਹਿੱਤਾ ਛਿੱਕੇ ਟੰਗਣ ਵਾਲੇ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਢਿੱਲੋਂ ਨੇ ਸੁਖਬੀਰ ਬਾਦਲ ਨੂੰ ਪੰਜਾਬੀਆਂ ਦਾ ਸਾਹਮਣਾ ਕਰਨ ਲਈ ਵੰਗਾਰਿਆ।ਉਨਾਂ ਕਿਹਾ ਕਿ ਅਕਾਲੀਆਂ ਖਿਲਾਫ ਕਿਸਾਨਾਂ ਦਾ ਗੁੱਸਾ ਅਕਾਲੀਆਂ ਨੂੰ ਤਬਾਹ ਕਰਕੇ ਰੱਖ ਦੇਵੇਗਾ ਅਤੇ ਨਾਲ ਹੀ ੳਹਨਾਂ ਬਾਦਲਾਂ ਨੂੰ ਪੁੱਛਿਆ ਕਿ ਉਹ ਸਪੱਸ਼ਟ ਕਰਨ ਕਿ ਉਹਨਾਂ ਨੇ ਪਹਿਲਾਂ ਆਰਡੀਨੈਂਸ ‘ਤੇ ਦਸਤਖਤ ਕਿਉਂ ਕੀਤੇ ਸਨ।ਸੁਖਬੀਰ ਅਤੇ ਹਰਸਿਮਰਤ ਨੇ ਮੰਤਰੀ ਮੰਡਲ ਵਿੱਚ ਆਪਣੀ ਕੁਰਸੀ ਬਚਾਉਣ ਲਈ ਕਾਲੇ ਕਾਨੰੂਨਾਂ ਵਿੱਚ ਮੋਦੀ ਦਾ ਸਾਥ ਦੇ ਕੇ ਪੰਜਾਬੀਆਂ ਦੇ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਬਾਦਲਾਂ ਲਈ ਕੁਝ ਮਹੱਤਤਾ ਨਹੀਂ ਰੱਖਦਾ ਅਤੇ ਅਜਿਹੀਆਂ ਡਰਾਮੇਬਾਜ਼ੀਆਂ ਕਰ ਕੇ ਉਹ ਆਪਣੇ ਪਾਪਾਂ ਤੋਂ ਮੁਕਤ ਨਹੀਂ ਹੋ ਸਕਦੇ। ਸੁਖਬੀਰ ਦਾ ਕਿਸਾਨਾਂ ਦੇ ਮੁੱਦੇ ਪ੍ਰਤੀ ਸਿਫਰ ਯੋਗਦਾਨ ਹੈ ਅਤੇ ਉਹ ਬੇਬੁਨਿਆਦ ਦੋਸ਼ਾਂ ਨਾਲ ਆਪਣੀ ਗਲਤੀ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਕਿਸਾਨਾਂ ਪ੍ਰਤੀ ਕਾਂਗਰਸ ਦੀ ਵਚਨਬੱਧਤਾ ਦੁਹਰਾਉਂਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਿਸਾਨਾਂ ਦੀ ਰਾਖੀ ਲਈ ਕੁਝ ਵੀ ਕਰਨ ਨੂੰ ਤਿਆਰ ਹੈ। ਉਨਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਲਈ ਦਿੱਤੀ ਕੋਈ ਵੀ ਕੁਰਬਾਨੀ ਥੋੜੀ ਹੈ।

WRITTEN BY