June 3, 2026 7:10 am

ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਪੰਜਾਬ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 24 ਜੂਨ (ਪੀ.ਟੀ.)-ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੂੰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ (ਪੀ.ਐਸ.ਬੀ.ਸੀ.ਸੀ.) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋ. ਬੰਡੂਗਰ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਨਿਯਮ ਅਤੇ ਸ਼ਰਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।