June 8, 2026 9:10 pm

ਪ੍ਰਧਾਨ ਮੰਤਰੀ ਵੱਲੋਂ ਰਾਜਧਾਨੀ ਐਕਸਪ੍ਰੈਸ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਪ੍ਰਗਟ

ਨਵੀਂ ਦਿੱਲੀ, 25 ਜੂਨ (ਪੀ.ਟੀ.)-ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਡਿਬਰੂਗੜ੍ਹ ਰਾਜਧਾਨੀ ਐਕਸਪ੍ਰੈਸ ਗੱਡੀ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸ਼ੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦੁਰਘਟਨਾ ਵਿੱਚ ਜਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਮੋਦੀ ਇਸ ਸਬੰਧ ਵਿੱਚ ਰੇਲ ਮੰਤਰੀ ਦੇ ਲਗਾਤਾਰ ਸੰਪਰਕ ਵਿੱਚ ਹਨ। ਰੇਲ ਮੰਤਰੀ ਨੇ ਦੁਰਘਟਨਾ ਵਾਲੀ ਥਾਂ ਉਤੇ ਚਲਾਏ ਜਾ ਰਹੇ ਰਾਹਤ ਕੰਮਾਂ ਤੋਂ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ।

Send this to a friend