Skip to content
Independent perspectives. Global stories.
BREAKING

ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ

Share this story

ਚੰਡੀਗੜ੍ਹ, 01 ਜਨਵਰੀ – ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਕਾਲਜਾਂ ਨੇ ਹੁਣ ਤਕ ਨਹੀਂ ਲਗਾਏ ਹਨ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਸੀਸੀਟੀਵੀ ਕੈਮਰੇ ਲਗਾਉਣ ਨੁੰ ਕਿਹਾ ਗਿਆ ਹੈ। ਹਰਿਆਣਾ ਦੇ ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਵੱਲੋਂ ਸੂਬੇ ਦੇ ਏਡਿਡ ਕਾਲਜਾਂ ਤੇ ਸਵੈ ਵਿੱਤਪੋਸ਼ਿਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨੇ। ਕਾਲਜਾਂ ਦੇ ਕੈਂਪਸ ਦਾ ਪ੍ਰਭਾਵੀ ਨਿਗਰਾਨੀ ਤੇ ਦੇਖਰੇਖ ਦੇ ਲਈ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਜੇਕਰ ਹੁਣ ਤਕ ਕਿਸੇ ਕਾਲਜ ਕੈਂਪਸ ਵਿਚ ਸੀਸੀਟੀਵੀ ਕੈਮਰੇ ਨਹੀਂ ਲਗਾਏ ਗਏ ਹਨ ਤਾਂ ਜਲਦੀ ਤੋਂ ਜਲਦੀ ਨਾਲ ਲਗਵਾ ਲੈਣੇ ਚਾਹੀਦੇ ਹਨ।ਉਨ੍ਹਾਂ ਨੇ ਦਸਿਆ ਕਿ ਉਕਤ ਸਾਰੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ 14 ਜਨਵਰੀ, 2021 ਤਕ ਵਿਭਾਗ ਦੇ ਮੁੱਖ ਦਫਤਰ ਵਿਚ ਸੀਸੀਟੀਵੀ ਕੈਮਰਿਆਂ ਦਾ ਵੇਰਵਾ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

WRITTEN BY