Skip to content
Independent perspectives. Global stories.
BREAKING

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

Share this story

ਚੰਡੀਗੜ, 3 ਜਨਵਰੀ – ਬਜ਼ੁਰਗ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ (90), ਜਿਨਾਂ ਸੰਖੇਪ ਬਿਮਾਰੀ ਮਗਰੋਂ ਪੀ.ਜੀ.ਆਈ. ਵਿੱਚ ਆਖਰੀ ਸਾਹ ਲਿਆ, ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਵਾਰ ਵਿਧਾਇਕ ਅਤੇ ਰਾਹਤ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਨੇ ਸਰਹੱਦੀ ਇਲਾਕੇ ਖ਼ਾਸ ਤੌਰ ਉਤੇ ਆਪਣੇ ਹਲਕੇ ਫ਼ਿਰੋਜ਼ਪੁਰ ਦੇ ਸਮੁੱਚੇ ਵਿਕਾਸ ਲਈ ਅਣਥੱਕ ਕੰਮ ਕੀਤਾ। ਉਨਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਲਾਮਿਸਾਲ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਪੰਡਤ ਜੀ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

WRITTEN BY