June 18, 2024 11:29 am

ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ — ਕੈਂਥ

ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕਰੋ — ਕੈਂਥ

ਚੰਡੀਗੜ੍ਹ, 4 ਜਨਵਰੀ ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮਾਜਿਕ ਅਧਿਕਾਰਤਾ ਅਤੇ ਨਿਆਂ ਸਾਧੂ ਸਿੰਘ ਧਰਮਸੋਤ ਕੋਰਾ ਝੂਠ ਬੋਲ ਰਹੇ ਹਨ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀਆ ਦੇ ਪ੍ਰੀਵਾਰਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਗਏ ਪਰ ਇਸ ਦੇ ਉਲਟ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਨੂੰ ਖਤਮ ਕੀਤਾ ਗਿਆ ਹੈ । ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਵੱਲੋਂ ਲਏ ਗਏ ਇਕ ਪਾਸੜ ਫੈਸਲੇ ਨੂੰ ਜੁਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਦੇ ਨੇਤਾਵਾਂ ਨੇ ਰੱਦ ਕਰ ਦਿੱਤਾ ਹੈ ਅਤੇ 1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਸੰਸਥਾ ਨੇ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਦੀ 60-40 ਨੀਤੀ ਦਾ ਵਿਰੋਧ ਕੀਤਾ ਹੈ।ਸਰਕਾਰੀ ਪੋਰਟਲ ਵਿਚ ਰਜਿਸਟਰੀ ਕਰਵਾਉਣ ਵਾਲੇ ਲੱਖਾਂ ਤੋਂ ਵੱਧ ਵਿਦਿਆਰਥੀਆਂ ਨੂੰ ਪੰਜਾਬ ਦੇ ਵਿਦਿਅਕ ਅਦਾਰਿਆਂ ਵਿਚ ਦਾਖਲਾ ਦੇਣ ਤੋਂ ਇਨਕਾਰ ਕੀਤਾ ਗਿਆ ਹੈ।“ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ, ਕੈਂਥ ਕਿਹਾ ਕਿ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਕੋਰਾ ਝੂਠਾ ਬੋਲਣ ਦੇ ਮਾਹਿਰ ਹਨ”। ਕੈਪਟਨ ਸਰਕਾਰ ਨੂੰ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸੰਬੰਧ ਵਿਚ ਇਕ ਸਫੇਦ ਪੱਤਰ (ਵ੍ਹਾਈਟ ਪੇਪਰ) ਜਾਰੀ ਕਰਨਾ ਚਾਹੀਦਾ ਹੈ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਨੇ ਸਾਲ 2020-2021ਦੇ ਵਿੱਦਿਅਕ ਸੈਸ਼ਨ ਵਿਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਧੋਖਾ ਅਤੇ ਧੱਕੇਸ਼ਾਹੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਅਤੇ ਲੱਖਾਂ ਵਿਦਿਆਰਥੀਆਂ ਦੇ ਜਬਰਦਸਤੀ ਸਰਟੀਫਿਕੇਟ ਅਤੇ ਡਿਗਰੀਆਂ ਨੂੰ ਦੇਣ ਤੋਂ ਕੋਰੀ ਨਾ ਕਰ ਦਿੱਤੀ ਹੈ। ਉਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਵਾਲੇ ਮੰਤਰੀ ਨੂੰ ਬਰਖਾਸਤ ਕੀਤੀ ਚਾਹੀਦਾ ਹੈ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ, ਦੀ ਜਾਂਚ ਸੀਬੀਆਈ ਦੁਆਰਾ ਕੀਤੀ ਜਾਵੇ ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਅੱਠਵੇਂ ਦਿਨ ਵੀ ਜਾਰੀ ਹੈ । ਆਗੂ ਦਲੀਪ ਸਿੰਘ ਬੂਚੜੇ, ਸੁਰੇਸ਼ ਕੁਮਾਰ ਬਨਾਰਸੀ, ਰਜਵਿੰਦਰ ਸਿੰਘ ਗੱਡੂ,ਜਸਵਿੰਦਰ ਸਿੰਘ ਰਾਹੀਂ, ਗੁਰਸਵੇਕ ਸਿੰਘ ਮੈਣਮਾਜਰੀ ਆਦਿ ਵੀ ਸ਼ਾਮਿਲ ਹੋਏ।