April 18, 2026 12:57 am

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 8 ਜਨਵਰੀ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 9 ਤੋਂ 16 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਘੱਗਰ ਿਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਗਰੁੱਪ ‘ਏ’ ਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਦਿੱਤੀ ਜਾਵੇਗੀ। ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਸਭਰਾਓਂ ਬ੍ਰਾਂਚ , ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਅਤੇ ਮੇਨ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Send this to a friend