April 21, 2024 5:04 pm

ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, 26 ਜਨਵਰੀ ਦਾ ਇਕੱਠ ਇਤਿਹਾਸਕ ਹੋਵੇਗਾ: ਬ੍ਰਹਮਪੁਰਾ

ਕਾਲੇ ਖ਼ੇਤੀ ਕਾਨੂੰਨ ਭਾਰਤ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਰਹੇ ਹਨ:ਬ੍ਰਹਮਾਪੁਰਾ
ਚੰਡੀਗੜ੍ਹ 15 ਜਨਵਰੀ 2021 – ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਮੰਦਭਾਗੀਆਂ ਨੀਤੀਆਂ ਕਾਰਨ ਕਿਸਾਨ ਭਾਈਚਾਰੇ ਦੇ ਨਾਲ-ਨਾਲ ਆਮ ਲੋਕ ਲੰਮੇ ਸਮੇਂ ਤੋਂ ਕੜਾਕੇ ਦੇ ਠੰਡੇ ਮੌਸਮ ਵਿੱਚ ਮੋਦੀ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਜਿਸ ਵਿਚ ਬਹੁਤ ਲੋਕਾਂ ਦੀ ਕੀਮਤੀ ਜਾਨਾਂ ਜਾ ਚੁਕੀਆਂ ਹਨ ਜੋ ਕਿ ਬਹੁਤ ਅਫ਼ਸੋਸ ਅਤੇ ਦੁੱਖ ਦੀ ਗੱਲ ਹੈ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਦੀ ਰੱਜ ਕੇ ਨਿੰਦਿਆ ਕੀਤੀ। ਉਨ੍ਹਾਂ ਵਿਸਥਾਰ ਵਿਚ ਕਿਹਾ ਕਿ ਭਾਰਤ ਵਿੱਚ ਕਿਸਾਨੀ ਅੰਦੋਲਨ ਪੰਜਾਬ ਤੋਂ ਸ਼ੁਰੂ ਹੋਇਆ ਸੀ ਅਤੇ ਅੱਜ ਇੱਕ ਦੇਸ਼ਵਿਆਪੀ ਲਹਿਰ ਸਥਾਪਤ ਕਰ ਚੁੱਕਿਆ ਹੈ ਅਤੇ ਜੇਕਰ ਕੇਂਦਰ ਸਰਕਾਰ ਆਪਣੀਆਂ ਗਲਤੀਆਂ ਮੰਨਦੇ ਹੋਏ ਕੁੱਝ ਢੁਕਵਾਂ ਹੱਲ ਨਹੀਂ ਲੱਭਦੀ ਤਾਂ ਫ਼ੇਰ ਇਹ ਅੰਦੋਲਨ ਹੋਰ ਵੱਡਾ ਹੁੰਦਾ ਜਾਵੇਗਾ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਤਿਆਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੁਆਰਾ ਦਿੱਤਾ ਗਿਆ 26 ਜਨਵਰੀ ਦਾ ਸੱਦਾ ਇਤਿਹਾਸਕ ਸਾਬਤ ਹੋਏਗਾ ਕਿਉਂਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਲਹਿਰ ਹੈ ਜੋ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਕੁੱਝ ਲੋਕ ਜਾਣਬੁੱਝ ਕੇ ਇਸ ਸ਼ਾਂਤਮਈ ਅੰਦੋਲਨ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਜੋੜ ਰਹੇ ਹਨ ਜੋ ਕਿ ਇੱਕ ਨੀਵੀਂ-ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਜਿਸ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।ਸ੍ਰ. ਬ੍ਰਹਮਪੁਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਹਿਰਦਤਾ ਨਾਲ ਸਲਾਹ ਦਿੰਦੇ ਹੋਏ ਕਿਹਾ ਕਿ ਲੋਕਾਂ ਕੋਲ ਸਰਕਾਰ ਬਣਾਉਣ ਦੀ ਤਾਕਤ ਹੈ ਅਤੇ ਜੇਕਰ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਦੀ ਤਾਂ ਇਹ ਸਿਆਸਤਦਾਨਾਂ ਨੂੰ ਸੱਤਾ ਤੋਂ ਬਾਹਰ ਵੀ ਕਰ ਸਕਦੀ ਹੈ ਜੋ ਕਿ ਮੋਦੀ ਸ਼ਾਸਨ ਦੇ ਦਿਨਾਂ ਵਿੱਚ ਸੰਭਵ ਹੁੰਦਾ ਜਾਪ ਰਿਹਾ ਹੈ। ਇਸ ਕਾਰਨ ਖ਼ੇਤੀ ਕਾਨੂੰਨ ਜੋ ਕਿ ਭਾਰਤ ਦੇ ਲੋਕਾਂ ਦੇ ਨਾਲ ਨਾਲ ਕਿਸਾਨਾਂ ਦੇ ਵਿਰੁੱਧ ਹਨ, ਨੂੰ ਤੁਰੰਤ ਰੱਉ ਕੀਤਾ ਜਾਣਾ ਚਾਹੀਦਾ ਹੈ।ਸ੍ਰ. ਬ੍ਰਹਮਪੁਰਾ ਨੇ ਇਸ ਤੱਥ ਦੀ ਸਮੀਖਿਆ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੜੀਅਲ ਰਵੱਈਆ ਇਸ ਅੰਦੋਲਨ ਨੂੰ ਮਹਾਨ ਤਬਦੀਲੀ ਵਿੱਚ ਬਦਲਣ ਲਈ ਜ਼ਿੰਮੇਵਾਰ ਹੈ। ਇਹ ਨਾ ਸਿਰਫ਼ ਭਾਰਤੀ ਉਦਯੋਗ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਬਲਕਿ ਉਹ ਵਪਾਰਕ ਅਦਾਰਿਆਂ ਨੂੰ ਵੀ ਵੱਡਾ ਘਾਟਾ ਹੋ ਰਿਹਾ ਹੈ ਜੋ ਦੁਨੀਆ ਦੇ ਵੱਖ-ਵੱਖ ਕੋਨਿਆਂ ਤੋਂ ਭਾਰਤ ਤੋਂ ਚੀਜ਼ਾਂ ਦਾ ਨਿਰਯਾਤ ਅਤੇ ਆਯਾਤ ਕਾਰੋਬਾਰ ਕਰ ਰਹੇ ਹਨ ਜਿਸ ਦਾ ਸਿੱਧਾ ਅਸਿੱਧੇ ਨੁਕਸਾਨ ਭਾਰਤੀ ਅਰਥਚਾਰੇ ਤੇ ਪ੍ਰਭਾਵ ਪੈ ਰਿਹਾ ਹੈ। ਸ੍ਰ. ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਸ੍ਰ. ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ੀ ਧਰਤੀ 'ਤੇ ਹਿੰਸਾ ਅਤੇ ਵਿਰੋਧ ਪ੍ਰਦਰਸ਼ਨ ਦੀਆਂ ਘਟਨਾਵਾਂ ਨੂੰ ਦੇਖ ਕੇ ਦੁੱਖ ਜਾਹਰ ਕਰਦੇ ਹਨ ਪਰ ਉਨ੍ਹਾਂ ਨੂੰ ਆਪਣੇ ਦੇਸ਼ ਦੇ ਕਿਸਾਨਾਂ ਦਾ ਦਰਦ ਮਹਿਸੂਸ ਹੀ ਨਹੀਂ ਹੁੰਦਾ ਅਤੇ ਨਾ ਹੀ ਉਨ੍ਹਾਂ ਕੋਲ ਇੱਕ ਕਿਸਾਨ ਪੱਖੀਂ ਵਿਚਾਰਧਾਰਾ ਹੈ।ਸ੍ਰ. ਬ੍ਰਹਮਪੁਰਾ ਨੇ ਕਿਸਾਨਾਂ ਦੇ ਅੰਦੋਲਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਹੁਣ ਤੱਕ ਇਸ ਅੰਦੋਲਨ ਨੂੰ ਬਹੁਤ ਸ਼ਾਂਤਮਈ ਢੰਗ ਨਾਲ ਬਣਾਈ ਰੱਖਿਆ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਸਖ਼ਤ ਨਿੰਦਾ ਕਰਦਾ ਹੈ ਜਿੰਨ੍ਹਾਂ ਨੂੰ ਭਾਜਪਾ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਬਿਨਾਂ ਕਿਸੇ ਸੋਚੇ ਸਮਝੇ ਪਾਸ ਕਰ ਦਿੱਤਾ, ਜੋ ਜ਼ਬਰਦਸਤੀ ਆਮ ਲੋਕਾਂ ਦੇ ਮੱਥੇ ਤੇ ਮੜੇ ਜਾ ਰਹੇ ਹਨ।

Send this to a friend