June 9, 2026 9:39 am

ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ”

ਚੰਡੀਗੜ੍ਹ, 29 ਜੂਨ (ਪੀ.ਟੀ.)-ਰਾਜ ਭਰ ਦੇ ਗੰਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ 148.50 ਕਰੋੜ ਦੇ ਗੰਨੇ ਦੇ ਬਕਾਏ ਨੂੰ ਇੱਕ ਹਫਤੇ ਦੇ ਅੰਦਰ ਹਰੀ ਝੰਡੀ ਦੇਣ ਦਾ ਐਲਾਨ ਕੀਤਾ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਏਥੇ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਮੁੱਚ ਸਕੱਤਰ ਅਤੇ ਵਿੱਤ ਕਮਿਸ਼ਨਰ ਵਿੱਚ ਨੂੰ ਭਵਿੱਖ ਵਿੱਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਤਰਜ ’ਤੇ ਗੰਨੇ ਦਾ ਭਗਤਾਨ ਵੀ ਉਸੇ ਵੇਲੇ ਯਕੀਨੀ ਬਨਾਉਣ ਲਈ ਆਖਿਆ ਹੈ। ਗੌਰਤਬਲ ਹੈ ਕਿ ਮਿੱਲਾਂ ਵੱਲੋਂ ਖਰੀਦੇ ਗਏ ਗੰਨੇ ਦੀ ਕੁਲ ਰਾਸ਼ੀ 464 ਕਰੋੜ ਵਿੱਚੋਂ 250 ਕਰੋਡ ਰੁਪਏ ਦਾ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਹਿਲਾਂ ਹੀ ਭੁਗਤਾਨ ਕਰ ਦਿੱਤਾ ਹੈ ਅਤੇ 38 ਕਰੋੜ ਰੁਪਏ ਰਾਜ ਸਰਕਾਰ ਨੇ ਆਪਣੇ ਖਜਾਨੇ ਵਿੱਚੋਂ ਦਿੱਤੇ ਹਨ। ਇਸੇ ਤਰ੍ਹਾਂ ਹੀ 27 ਕਰੋੜ ਰੁਪਏ ਭਾਰਤ ਸਰਕਾਰ ਵੱਲੋਂ ਨਬਾਰਡ ਦੀ

ਵਿਅਜ ਰਹਿਤ ਕਰਜਾ ਸਕੀਮ ਦੇ ਹੇਠ ਜਾਰੀ ਕੀਤੇ ਗਏ ਹਨ। ਜਦਕਿ ਬਾਕੀ 148.50 ਕਰੋੜ ਰੁਪਏ ਰਾਜ ਸਰਕਾਰ ਵੱਲੋਂ ਇੱਕ ਹਫਤੇ ਵਿੱਚ ਜਾਰੀ ਕੀਤੇ ਜਾਣਗੇ।ਇਸੇ ਤਰ੍ਹਾਂ ਹੀ ਇੱਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਅਤੇ ਭਲਾਈ ਵਿਭਾਗ ਨੂੰ ਸਮਾਜਿਕ ਸੁਰੱਖਿਆ ਅਤੇ ਸਮਾਜ ਭਲਾਈ ਦੀਆਂ ਵੱਖ ਵੱਖ ਸਕੀਮਾਂ ਦੇ ਹੇਠ ਲਾਭਪਾਤਰੀਆਂ ਨੂੰ ਬਕਾਇਆ ਪਈ ਵਿਤੀ ਸਹਾਇਤਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਕੱਤਰ ਭਲਾਈ ਨੂੰ ਲਾਭਪਾਤਰੀਆਂ ਨੂੰ ਇਹ ਭੁਗਤਾਨ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਹਨ।

Send this to a friend