Skip to content
Independent perspectives. Global stories.
BREAKING

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

Share this story

ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ

ਚੰਡੀਗੜ, 16 ਫਰਵਰੀ – ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮਿਤੀ 16 ਫਰਵਰੀ 2021 ਨੂੰ ਸਬ ਡਵੀਜ਼ਨਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫਸਰ ਐਸ.ਏ.ਐਸ. ਨਗਰ ਵਲੋਂ ਡਿਪਟੀ ਕਮਿਸਨਰ ਕਮ ਜ਼ਿਲ੍ਹਾ ਚੋਣ ਅਫਸਰ ਰਾਹੀਂ ਰਿਪੋਰਟ ਭੇਜੀ ਗਈ ਜਿਸ ਵਿੱਚ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿੱਚ ਵੋਟਾਂ ਪੈਣ ਦੋਰਾਨ ਹੋਈਆਂ ਕੁਤਾਹੀਆਂ ਦਾ ਜਿਕਰ ਕੀਤਾ ਗਿਆ ਅਤੇ ਇਨ੍ਹਾਂ ਬੂਥਾਂ ਤੇ ਮੁੜ ਵੋਟਾਂ ਕਰਵਾਉਣ ਦੀ ਸਿਫਾਰਸ਼ ਕੀਤੀ ਗਈ ਸੀ । ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨਾਂ 2 ਬੂਥਾਂ ’ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ।ਇਨ੍ਹਾਂ ਦੋਵਾਂ ਬੂਥਾਂ ਤੇ ਹੁਣ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਪਹਿਲਾਂ ਮਿਥੇ ਪ੍ਰੋਗਰਾਮ ਦੀ ਥਾਂ ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ 18 ਫਰਵਰੀ, 2021 ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ।

WRITTEN BY