June 2, 2023 11:18 am

ਪੰਜਾਬ ਦੀਆਂ ਨਹਿਰਾਂ ਵਿੱਚ 18 ਤੋਂ 25 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ, 17 ਫਰਵਰੀ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 18 ਤੋਂ 25 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਲਾਹੌਰ ਬ੍ਰਾਂਚ ਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਤੇ ਇਨਾਂ ਦੇ ਰਜਬਾਹਿਆਂ ਅਤੇ ਸਭਰਾਓਂ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Send this to a friend