Skip to content
Independent perspectives. Global stories.
BREAKING

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Share this story

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਤੇਗਾ। ਨਗਰ ਕੀਰਤਨ ‘ਚ ਸ਼ਬਦ ਚੌਕੀ ਜਥੇ, ਸਕੂਲ ਬੈਂਡ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਆਦਿ ਸ਼ਾਮਲ ਹੋਏ। ਸੰਗਤਾਂ ਵੱਲੋਂ ਨਗਰ ਕੀਰਤਨ ਦਾ ਥਾਂ ਥਾਂ ਤੇ ਭਰਵਾਂ ਸਵਾਗਤ ਕੀਤਾ। ਨਗਰ ਕੀਰਤਨ ‘ਚ ਗਿਆਨੀ ਜਗਤਾਰ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਦੀ ਸ਼ਾਮਲ ਹੋਏ।

WRITTEN BY