ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਦਾ ਐਲਾਨ, ਆਨੰਦ ਮੈਰਿਜ ਐਕਟ ਹੋਵੇਗਾ ਲਾਗੂ

ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਆਨੰਦਪੁਰ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੀਐਮ ਭਗਵੰਤ ਮਾਨ ਨੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਮਾਨ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸੀਐਮ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਨੰਦ ਮੈਰਿਜ ਐਕਟ ਪੂਰਨ ਰੂਪ ‘ਚ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ ਭਾਵੇਂ ਕਿ 2016 ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ‘ਅਨੰਦ ਮੈਰਿਜ ਐਕਟ’ ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੇ ਹਾਂ।ਸਿੱਖ ਕੌਮ ਲੰਬੇ ਸਮੇਂ ਤੋਂ ਇਸ ਦੀ ਮੰਗ ਕਰ ਰਹੀ ਸੀ। ਹੁਣ ਸਿੱਖ ਸੰਗਤਾਂ ਇਸ ਐਕਟ ਤਹਿਤ ਆਪਣੇ ਵਿਆਹ ਰਜਿਸਟਰ ਕਰਵਾ ਸਕਣਗੀਆਂ।

Send this to a friend