April 17, 2026 8:52 pm

ਹਿਮਾਚਲ ਨੂੰ ਅੱਗੇ ਵਧਾਉਣ ਦਾ ਕੰਮ 2017 ਮਗਰੋਂ ਸ਼ੁਰੂ ਹੋਇਐ, ਰੁਕਣ ਨਾ ਦਿਓ :PM ਮੋਦੀ

ਹਿਮਾਚਲ ਦੀ ਸੇਵਾ ਕਰਨਾ ਭਾਜਪਾ ਲਈ ਭਾਰਤ ਮਾਤਾ ਦੀ ਸੇਵਾ ਕਰਨ ਦੇ ਬਰਾਬਰ ਹੈ। ਡਬਲ ਇੰਜਣ ਵਾਲੀ ਸਰਕਾਰ ਕਾਰਨ ਹਿਮਾਚਲ ਦੀ ਤਰੱਕੀ ਦਾ ਰਾਹ ਤਾਂ ਸ਼ੁਰੂ ਹੋਇਆ ਹੀ, ਸਗੋਂ ਪਛੜੇ ਵਰਗਾਂ ਲਈ ਕਈ ਲਾਭਕਾਰੀ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ।

ਹਿਮਾਚਲ ਪ੍ਰਦੇਸ਼ ‘ਚ 12 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਚਿੱਠੀ ਲਿਖੀ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਹ ਪੱਤਰ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਘਰ-ਘਰ ਜਾ ਕੇ ਵੰਡਿਆ ਜਾਵੇਗਾ ਤਾਂ ਜੋ ਹਿਮਾਚਲ ਦੇ ਹਰ ਵੋਟਰ ਨੂੰ ਪ੍ਰਧਾਨ ਮੰਤਰੀ ਮੋਦੀ ਦਾ ਸੁਨੇਹਾ ਮਿਲ ਸਕੇ। ਹਿਮਾਚਲ ਦੇ ਹਰ ਵੋਟਰ ਤੱਕ ਪਹੁੰਚ ਕਰਨ ਲਈ ਭਾਜਪਾ ਲੀਡਰਸ਼ਿਪ ਨੇ ਹਰ ਘਰ ਤੱਕ ਪਹੁੰਚਣ ਦੀ ਜ਼ਿੰਮੇਵਾਰੀ ਭਾਜਪਾ ਮੰਡਲ ਇੰਚਾਰਜਾਂ ਨੂੰ ਸੌਂਪੀ ਹੈ ਅਤੇ ਇਸ ਲਈ ਜ਼ਿਲ੍ਹਾ ਪੱਧਰ ’ਤੇ ਤਾਲਮੇਲ ਕੀਤਾ ਜਾ ਰਿਹਾ ਹੈ।

ਹਿਮਾਚਲ ਦੇ ਵੋਟਰਾਂ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਇੱਕ ਪੱਤਰ ਰਾਹੀਂ ਭਾਜਪਾ ਦੇ ਚੋਣ ਨਿਸ਼ਾਨ ਕਮਲ ‘ਤੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਚਿੱਠੀ ‘ਚ ਲਿਖਿਆ ਹੈ ਕਿ ਭਾਜਪਾ ਨੂੰ ਤੁਹਾਡੀ ਵੋਟ ਨਾਲ ਮੇਰੀ ਤਾਕਤ ਮਜ਼ਬੂਤ ​​ਹੋਵੇਗੀ। ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਹਿਮਾਚਲ ਦੀ ਸੇਵਾ ਕਰਨਾ ਭਾਜਪਾ ਲਈ ਭਾਰਤ ਮਾਤਾ ਦੀ ਸੇਵਾ ਕਰਨ ਦੇ ਬਰਾਬਰ ਹੈ। ਹਿਮਾਚਲ ਦੇ ਕਈ ਨੌਜਵਾਨਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਡਬਲ ਇੰਜਣ ਵਾਲੀ ਸਰਕਾਰ ਹਿਮਾਚਲ ਵਿੱਚ ਬਹੁਤ ਵਧੀਆ ਕੰਮ ਕਰ ਰਹੀ ਹੈ, ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਇਸ ਨੂੰ ਜਾਰੀ ਰੱਖਣ ਦੀ ਅਪੀਲ ਕੀਤੀ।

ਪੀਐਮ ਮੋਦੀ ਨੇ ਹਿਮਾਚਲ ਦੇ ਵੋਟਰਾਂ ਨੂੰ ਕਿਹਾ ਕਿ ਜਦੋਂ ਅਸੀਂ 2014 ਵਿੱਚ ਸੱਤਾ ਵਿੱਚ ਆਏ ਤਾਂ ਹਿਮਾਚਲ ਵਿੱਚ ਕਾਂਗਰਸ ਦੀ ਸਰਕਾਰ ਸੀ। ਜਿਸ ਨੇ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਚੱਲਣ ਨਹੀਂ ਦਿੱਤਾ। ਹਿਮਾਚਲ ਨੂੰ ਅੱਗੇ ਵਧਾਉਣ ਦਾ ਕੰਮ 2017 ਤੋਂ ਸ਼ੁਰੂ ਹੋਇਆ ਸੀ। ਇਸ ਲਈ ਇਸ ਪ੍ਰਕਿਰਿਆ ਨੂੰ ਰੁਕਣ ਨਾ ਦਿਓ। ਉੱਜਵਲਾ ਯੋਜਨਾ, ਪਖਾਨੇ ਬਣਾਉਣ, ਹਰ ਘਰ ਜਲ ਯੋਜਨਾ ਦਾ ਲੋਕਾਂ ਨੂੰ ਲਾਭ ਹੋਇਆ। ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਕਾਰਨ ਹਿਮਾਚਲ ਦੀ ਤਰੱਕੀ ਦਾ ਰਾਹ ਤਾਂ ਸ਼ੁਰੂ ਹੋਇਆ ਹੀ, ਸਗੋਂ ਪਛੜੇ ਵਰਗਾਂ ਲਈ ਕਈ ਲਾਭਕਾਰੀ ਸਕੀਮਾਂ ਵੀ ਸ਼ੁਰੂ ਕੀਤੀਆਂ ਗਈਆਂ।

Send this to a friend