Skip to content
Independent perspectives. Global stories.
BREAKING

ਫਰੀਦਕੋਟ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਮਾਲੇ ‘ਚ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ 3 ਮੁਲਜ਼ਮ

Share this story

ਬੀਤੇ ਦਿਨੀ ਫਰੀਦਕੋਟ ਵਿੱਚ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਦਰਅਸਲ ਇਸ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੀ ਹੈ।ਕਤਲ ਦੇ ਇਸ ਮਾਮਲੇ ਵਿੱਚ ਪੁਲਿਸ ਨੇ 6 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਮੁਲਜ਼ਮਾਂ ਦੀ ਪਛਾਣ ਪੰਜਾਬ ਪੁਲਿਸ ਇੰਟੈਲੀਜੈਂਸ ਅਤੇ ਦਿੱਲੀ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਕੀਤੀ ਹੈ।ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹਮਲਾਵਰ 2 ਫਰੀਦਕੋਟ ਅਤੇ 4 ਹਰਿਆਣਾ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਪੁਲਿਸ ਦਾ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਲਾਰੈਂਸ ਗਰੁੱਪ ਦੇ ਨਾਲ ਸਬੰਧ ਰੱਖਦੇ ਹਨ।

ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ । ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਦਰਅਸਲ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁੱਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਦੇ ਨਾਲ ਇੱਕ ਹਫ਼ਤੇ ਵਿੱਚ ਇਹ ਦੂਜੀ ਸਭ ਤੋਂ ਵੱਡੀ ਵਾਰਦਾਤ ਹੈ। ਪੰਜਾਬ ‘ਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।ਜਿਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।ਪੁਲਿਸ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

WRITTEN BY