Skip to content
Independent perspectives. Global stories.
BREAKING

ਜੇਕਰ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਛੱਡਿਆ ਜਾ ਸਕਦੈ ਤਾਂ ਫਿਰ ਸਿੱਖ ਬੰਦੀ ਕਿਉਂ ਨਹੀਂ: ਐਡਵੋਕੇਟ ਧਾਮੀ

Share this story

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਦੇ ਫੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸਵਾਲ ਉਠਾਇਆ ਕਿ ਅਜਿਹਾ ਸਿੱਖ ਰਾਜਸੀ ਕੈਦੀਆਂ ’ਤੇ ਲਾਗੂ ਕਿਉਂ ਨਹੀਂ ਕੀਤਾ ਜਾ ਰਿਹਾ ?

ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਲਈ ਅਪਣਾਈ ਜਾ ਰਹੀ ਵਿਤਕਰੇ ਭਰੀ ਨੀਤੀ ਇਸ ਫੈਸਲੇ ਨਾਲ ਇੱਕ ਵਾਰ ਫਿਰ ਉਭਰ ਕੇ ਸਾਹਮਣੇ ਆਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ-ਤਿੰਨ ਦਹਾਕਿਆਂ ਤੋਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਕੌਮ ਵੱਲੋਂ ਲੰਮੇ ਅਰਸੇ ਤੋਂ ਅਵਾਜ਼ ਉਠਾਈ ਜਾ ਰਹੀ ਹੈ, ਪਰ ਸਰਕਾਰਾਂ ਕੰਨ ਬੰਦ ਕਰੀ ਬੈਠੀਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿੱਚ ਕਤਲ, ਬਲਾਤਕਾਰ ਆਦਿ ਜਿਹੇ ਸੰਗੀਨ ਦੋਸ਼ਾਂ ਵਾਲੇ ਕੈਦੀਆਂ ’ਤੇ ਸਰਕਾਰਾਂ ਮਿਹਰਬਾਨ ਹੋਈਆਂ ਹਨ। ਦੂਸਰੇ ਪਾਸੇ ਸਿੱਖ ਬੰਦੀਆਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਸਹਿਮਤੀ ਦੇਣ ਨਾਲ ਸੰਭਵ ਹੋ ਸਕਦੀ ਹੈ, ਪਰ ਉਥੋਂ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਿੱਖ ਵਿਰੋਧੀ ਭਾਵਨਾਵਾਂ ਦਾ ਪ੍ਰਗਟਾਵਾ ਕਰ ਰਹੇ ਹਨ। ਇਸੇ ਤਰ੍ਹਾਂ ਗੁਰਦੀਪ ਸਿੰਘ ਖੈੜਾ ਦੀ ਰਿਹਾਈ ਦਾ ਮਾਮਲਾ ਕਰਨਾਟਕਾ ਸਰਕਾਰ ਪਾਸ ਲੰਬਿਤ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਸਪੱਸ਼ਟ ਹਦਾਇਤ ਦੇ ਬਾਵਜੂਦ ਵੀ ਸਰਕਾਰਾਂ ਟਾਲ-ਮਟੋਲ ਅਤੇ ਵਿਰੋਧ ਵਾਲੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਜੀਵ ਗਾਂਧੀ ਕਤਲ ਕੇਸ ਵਿਚ ਸ਼ਾਮਲ ਦੋਸ਼ੀਆਂ ਦੀ ਰਿਹਾਈ ਲਈ ਤਾਮਿਲਨਾਡੂ ਸੂਬੇ ਦੀ ਸਰਕਾਰ ਸਿਫਾਰਸ਼ ਕਰ ਸਕਦੀ ਹੈ, ਤਾਂ ਸਿੱਖ ਬੰਦੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਕਿਉਂ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤਾਂ ਸਜ਼ਾਵਾਂ ਪੂਰੀਆਂ ਹੋਣ ਨਾਲ ਵੀ ਜੁੜੀ ਹੋਈ ਹੈ, ਜਦਕਿ ਰਾਜੀਵ ਗਾਂਧੀ ਕਤਲ ਦੇ ਦੋਸ਼ੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦਿੱਤੀ ਗਈ ਹੈ। ਇਹ ਵਿਤਕਰਾ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਉਣ ਵਾਲਾ ਹੈ, ਜਿਸ ਬਾਰੇ ਸਰਕਾਰਾਂ ਨੂੰ ਸੰਜੀਦਾ ਹੋਣਾ ਚਾਹੀਦਾ ਹੈ ।

WRITTEN BY