Skip to content
Independent perspectives. Global stories.
BREAKING

ਆਪਣੇ ਸ਼ਾਸਨਕਾਲ ਦੌਰਾਨ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਹੁਣ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ: ਭਗਵੰਤ ਮਾਨ

Share this story

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਹੁਣ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਇਸ ਤਰ੍ਹਾਂ ਹੈ ਜਿਵੇਂ ਤਾਲਿਬਾਨ ਸ਼ਾਂਤੀ ਦੀ ਵਕਾਲਤ ਕਰ ਰਿਹਾ ਹੋਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ‘ਤੇ ਲਿਖਿਆ, ਜਿੰਨਾਂ ਦੇ ਰਾਜ ਵਿੱਚ ਜੇਲਾਂ ਬ੍ਰੇਕ ਹੋਈਆਂ..ਧੀ ਦੀ ਇੱਜ਼ਤ ਬਚਾਉੰਦੇ ਪੁਲਿਸ ਅਫਸਰ ਨੂੰ ਬਜ਼ਾਰ ਵਿੱਚ ਗੋਲੀ ਮਾਰ ਕੇ ਹਿੱਕ ਉੱਤੇ ਪੈਰ ਧਰਕੇ ਆਪਣੇ ਬੌਸ ਦੇ ਹੱਕ ਚ ਨਾਅਰੇ ਲਾਏ, ਗੈੰਗਸਟਰ ਪੈਦਾ ਕੀਤੇ..ਸਮਗਲਰਾਂ ਦੇ ਸਮਝੌਤੇ ਕਰਵਾਏ। ਅੱਜ ਕੱਲ ਅਮਨ ਸ਼ਾਂਤੀ ਦਾ ਹਿਸਾਬ ਮੰਗਦੇ ਨੇ ਜਿਵੇਂ ਤਾਲਿਬਾਨ ਮੋਮਬੱਤੀ ਮਾਰਚ ਕੱਢਕੇ ਸ਼ਾਂਤੀ ਦੀ ਗੱਲ ਕਰਦੇ ਹੋਣ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸੂਬੇ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸ਼ਰਾਰਤੀ ਅਨਸਰਾਂ ਕਾਰਨ ਕੁਝ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ ਪਰ ਫਿਰ ਵੀ ਪੰਜਾਬ ਵਿੱਚ ‘ਆਪ’ ਸਰਕਾਰ ਨੇ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖੀ ਹੈ।

ਉਨ੍ਹਾਂ ਇੱਕ ਬਿਆਨ ਵਿੱਚ ਕਿਹਾ, “ਉੱਤਰ ਪ੍ਰਦੇਸ਼, ਬਿਹਾਰ ਅਤੇ ਦੇਸ਼ ਦੇ ਹੋਰ ਰਾਜਾਂ ਦੇ ਮੁਕਾਬਲੇ ਪੰਜਾਬ ਵਿੱਚ ਅਪਰਾਧ ਦੀ ਦਰ ਬਹੁਤ ਘੱਟ ਹੈ ਪਰ ਫਿਰ ਵੀ ਅਸੀਂ ਗੰਨ ਕਲਚਰ ਨੂੰ ਨੱਥ ਪਾਉਣ ਲਈ ਯਤਨ ਕਰ ਰਹੇ ਹਾਂ ਅਤੇ ਪਿਛਲੀਆਂ ਸਰਕਾਰਾਂ ਦੁਆਰਾ ਜਾਰੀ ਕੀਤੇ ਗਏ ਬੰਦੂਕ ਲਾਇਸੈਂਸਾਂ ਦੀ ਸਮੀਖਿਆ ਕਰ ਰਹੇ ਹਾਂ ਤਾਂ ਜੋ ਕਾਨੂੰਨ ਅਤੇ ਸਮਾਜਿਕ ਸ਼ਾਂਤੀ ਬਰਕਰਾਰ ਰਹਿਣ।”

WRITTEN BY