March 24, 2023 1:42 am

ਸੰਦੀਪ ਸਿੰਘ ਸੰਨੀ ਦੀ ਤੜਕਸਾਰ ਹੋਈ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

ਪਿਛਲੇ ਦਿਨੀਂ ਸ਼ਿਵ ਸੈਨਾ ਦੇ ਟਕਸਾਲੀ ਨੇਤਾ ਦਾ ਕਤਲ ਕਰਨ ਦੇ ਮਾਮਲੇ ਵਿਚ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਲੋਂ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।.

ਅੰਮ੍ਰਿਤਸਰ: ਪਿਛਲੇ ਦਿਨੀਂ ਸ਼ਿਵ ਸੈਨਾ ਦੇ ਟਕਸਾਲੀ ਨੇਤਾ ਦਾ ਕਤਲ ਕਰਨ ਦੇ ਮਾਮਲੇ ਵਿਚ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਅੰਮ੍ਰਿਤਸਰ ਦੀ ਅਦਾਲਤ ਵਲੋਂ ਉਸਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸਦੇ ਨਾਲ ਹੀ ਇਥੇ ਦੱਸਣਯੋਗ ਹੈ ਕਿ ਉਸਨੂੰ 14 ਦਿਨਾਂ ਬਾਅਦ ਮੁੜ ਨਵੀਆਂ ਦਲੀਲਾਂ ਨਾਲ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਥੇ ਦੱਸਣਯੋਗ ਹੈ ਕਿ ਪੇਸ਼ੀ ਲਈ ਸਵੇਰ ਤੋਂ ਹੀ ਪੁਲਿਸ ਫੋਰਸਾਂ ਤਾਇਨਾਤ ਕਰ ਦਿੱਤੀ ਗਈਆਂ ਹਨ , ਉਸਦਾ ਮੈਡੀਕਲ ਕਰਾਉਣ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਵਿਚ ਭਾਰੀ ਮਾਤਰਾ ਵਿਚ ਮੁਲਾਜ਼ਮ , ਐਂਟੀ ਰਿਟ ਪੁਲਿਸ ਅਤੇ ਕਮਾਂਡੋ ਹਾਜ਼ਰ ਸਨ।Ads by Jagran.TV

Send this to a friend