ਫਾਰੂਕ ਅਬਦੁੱਲਾ ਨੇ ਆਪਣੀ ਪਾਰਟੀ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਹੁਣ 5 ਦਸੰਬਰ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਤੁਹਾਨੂੰ ਦਸ ਦਈਏ ਕਿ ਡਾ. ਫਾਰੂਕ ਅਬਦੁੱਲਾ ਨੇ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਵਜੋਂ ਅਹੁਦਾ ਛੱਡਣ ਦੇ ਆਪਣੇ ਫੈਸਲੇ ਬਾਰੇ ਆਪਣੇ ਸਾਥੀਆਂ ਨੂੰ ਸੂਚਿਤ ਕੀਤਾ ਹੈ। ਪਾਰਟੀ ਦੇ ਸੀਨੀਅਰ ਸਾਥੀਆਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਫਾਰੂਕ ਅਬਦੁੱਲਾ ਇਸ ਗੱਲ ‘ਤੇ ਅੜੇ ਰਹੇ ਕਿ ਉਹ ਆਪਣੇ ਫੈਸਲੇ ‘ਤੇ ਮੁੜ ਵਿਚਾਰ ਨਹੀਂ ਕਰਨਗੇ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਆਪਣੀ ਪਾਰਟੀ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਹੁਣ 5 ਦਸੰਬਰ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਤੁਹਾਨੂੰ ਦਸ ਦਈਏ ਕਿ ਡਾ. ਫਾਰੂਕ ਅਬਦੁੱਲਾ ਨੇ ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਵਜੋਂ ਅਹੁਦਾ ਛੱਡਣ ਦੇ ਆਪਣੇ ਫੈਸਲੇ ਬਾਰੇ ਆਪਣੇ ਸਾਥੀਆਂ ਨੂੰ ਸੂਚਿਤ ਕੀਤਾ ਹੈ। ਪਾਰਟੀ ਦੇ ਸੀਨੀਅਰ ਸਾਥੀਆਂ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਫਾਰੂਕ ਅਬਦੁੱਲਾ ਇਸ ਗੱਲ ‘ਤੇ ਅੜੇ ਰਹੇ ਕਿ ਉਹ ਆਪਣੇ ਫੈਸਲੇ ‘ਤੇ ਮੁੜ ਵਿਚਾਰ ਨਹੀਂ ਕਰਨਗੇ।
ਨੈਸ਼ਨਲ ਕਾਨਫਰੰਸ ਦੇ ਜਨਰਲ ਸਕੱਤਰ ਕਰਨਗੇ ਨਵੇਂ ਪ੍ਰਧਾਨ ਦੀ ਚੋਣ
ਫਾਰੂਕ ਅਬਦੁੱਲਾ ਨੇ ਆਪਣੇ ਅਸਤੀਫੇ ਦਾ ਇੰਨਾ ਅਚਾਨਕ ਐਲਾਨ ਕੀਤਾ ਕਿ ਹਰ ਕੋਈ ਹੈਰਾਨ ਰਹਿ ਗਿਆ। ਹੁਣ ਨੈਸ਼ਨਲ ਕਾਨਫਰੰਸ ਦੇ ਜਨਰਲ ਸਕੱਤਰ ਨੂੰ ਪਾਰਟੀ ਸੰਵਿਧਾਨ ਦੇ ਮੁਤਾਬਕ ਪਾਰਟੀ ਪ੍ਰਧਾਨ ਦੀ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ 5 ਦਸੰਬਰ ਨੂੰ ਹੋਣੀ ਹੈ ਅਤੇ ਉਸ ਵੇਲੇ ਤੱਕ ਡਾਕਟਰ ਫਾਰੂਕ ਅਬਦੁੱਲਾ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ।
ਉਮਰ ਅਅਬੁੱਲਾ ਨੂੰ ਮਿਲ ਸਕਦੀ ਹੈ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ ਫਾਰੂਕ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਵੀਂ ਪੀੜ੍ਹੀ ਨੂੰ ਜ਼ਿੰਮੇਵਾਰੀ ਸੌਂਪਣ ਦਾ ਸਮਾਂ ਆ ਗਿਆ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ 85 ਸਾਲਾ ਅਬਦੁੱਲਾ ਪਾਰਟੀ ਦੇ ਸਰਪ੍ਰਸਤ ਦੀ ਭੂਮਿਕਾ ਨਿਭਾਉਣਗੇ ਅਤੇ ਉਨ੍ਹਾਂ ਦੇ ਪੁੱਤਰ ਅਤੇ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਹੁਣ ਪਾਰਟੀ ਦੇ ਨਵੇਂ ਮੁਖੀ ਬਣ ਸਕਦੇ ਹਨ।
ਪ੍ਰਧਾਨ ਦੇ ਅਹੁਦੇ ਲਈ ਫਾਰੂਕ ਅਬਦੁੱਲਾ ਚੋਣ ਨਹੀਂ ਲੜਨਗੇ
ਫਾਰੂਕ ਅਬਦੁੱਲਾ ਨੇ ਮੀਡੀਆ ਨੂੰ ਦੱਸਿਆ ਕਿ “ਮੈਂ ਹੁਣ ਪ੍ਰਧਾਨਗੀ ਦੇ ਅਹੁਦੇ ਲਈ ਚੋਣ ਨਹੀਂ ਲੜਾਂਗਾ। ਇਸ ਅਹੁਦੇ ਲਈ ਚੋਣ 5 ਦਸੰਬਰ ਨੂੰ ਹੋਵੇਗੀ। ਹੁਣ ਸਮਾਂ ਆ ਗਿਆ ਹੈ ਕਿ ਨਵੀਂ ਪੀੜ੍ਹੀ ਇਹ ਜ਼ਿੰਮੇਵਾਰੀ ਨਿਭਾਵੇ। ਇਹ ਇੱਕ ਲੋਕਤੰਤਰੀ ਪ੍ਰਕਿਿਰਆ ਹੈ।” ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲਾ ਪਹਿਲੀ ਵਾਰ 1983 ਵਿੱਚ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਬਣੇ ਸਨ।