ਪੰਜਾਬ ਕਾਂਗਰਸ ਵੱਲੋਂ ਐਲਾਨੇ ਗਏ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਮੁਤਾਬਕ ਪੰਜਾਬ ਦੀ ਸਿਆਸਤ ਵਿਚ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਮੋਗਾ ਦੇ ਜ਼ਿਲ੍
ਪੰਜਾਬ ਕਾਂਗਰਸ ਵੱਲੋਂ ਐਲਾਨੇ ਗਏ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਮੁਤਾਬਕ ਪੰਜਾਬ ਦੀ ਸਿਆਸਤ ਵਿਚ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਧਰਮਕੋਟ ਤੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਜਿੰਮੇਵਾਰੀ ਸੌਂਪੀ ਗਈ ਹੈ, ਜਦ ਕਿ ਮਾਲਵਿਕਾ ਸੂਦ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ।
ਇਸ ਨਿਯੁਕਤੀ ਤੇ ਕਾਂਗਰਸੀ ਕਾਮਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਕਾਂਗਰਸੀ ਆਗੂਆਂ ਨੇ ਕਾਕਾ ਲੋਹਗੜ੍ਹ ਨੂੰ ਮੁਬਾਰਕਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਕਾਂਗਰਸ ਪਾਰਟੀ ਵਿਚ ਸਮਰਪਿਤ ਆਗੂ ਵਜੋਂ ਸਤਿਕਾਰੇ ਜਾਂਦੇ ਨੇ ਅਤੇ ਮੋਗਾ ਜ਼ਿਲ੍ਹੇ ਵਿਚ ਉਹਨਾਂ ਦਾ ਤਕੜਾ ਜਨਤਕ ਆਧਾਰ ਹੈ। ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਵਿਧਾਇਕ ਵਜੋਂ ਆਪਣੇ ਕਾਰਜਕਾਲ ਦੌਰਾਨ ਹਲਕਾ ਧਰਮਕੋਟ ਦਾ ਅਥਾਹ ਵਿਕਾਸ ਕਰਵਾਇਆ ਖਾਸਕਰ ਧਰਮਕੋਟ ਸ਼ਹਿਰ ਦੀ ਦਿੱਖ ਬਦਲ ਦਿੱਤੀ। ਇਸ ਨਿਯੁਕਤੀ ਤੇ ਕਾਂਗਰਸੀ ਵਰਕਰਾਂ ਬਲਾਕ ਸੰਮਤੀ ਮੈਂਬਰ ਰੁਪਿੰਦਰ ਸਿੰਘ ਦੀਨਾ, ਸੋਹਣਾ ਖੇਹਲਾ ਜਲਾਲਾਬਾਦ, ਦਿਲਬਾਗ ਸਿੰਘ ਲੋਂਪੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਜ਼ਿਲ੍ਹਾ ਪ੍ਰਧਾਨ ਬਣਨ ਨਾਲ ਕਾਂਗਰਸ ਦੇ ਵਰਕਰਾਂ ਨੂੰ ਦਲੇਰ ਅਤੇ ਧੜੱਲੇਦਾਰ ਆਗੂ ਮਿਲ ਗਿਆ ਹੈ।