ਥਾਣਾ ਬਾਰਾਂਦਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ਦਾ ਫੋਨ ਝਪਟਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੋਬਾਈਲ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਉ.
ਥਾਣਾ ਬਾਰਾਂਦਰੀ ਦੀ ਪੁਲਿਸ ਨੇ ਪੁਲਿਸ ਮੁਲਾਜ਼ਮ ਦਾ ਫੋਨ ਝਪਟਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਮੋਬਾਈਲ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਏਐੱਸਆਈ ਸਵਰਨ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਡਿਊਟੀ ਖਤਮ ਕਰ ਕੇ ਆਪਣੇ ਮੋਟਰਸਾਈਕਲ ‘ਤੇ ਪੁਲਿਸ ਲਾਈਨ ਰੋਡ ‘ਤੇ ਜਾ ਰਿਹਾ ਸੀ ਕਿ ਮੋਟਰਸਾਈਕਲ ਨੰਬਰ ਪੀਬੀ 08 ਏਕੇ 6880 ‘ਤੇ ਦੋ ਨੌਜਵਾਨ ਆਏ ਅਤੇ ਉਸ ਦੇ ਹੱਥ ਵਿਚ ਫੜਿਆ ਮੋਬਾਈਲ ਖੋਹ ਕੇ ਫਰਾਰ ਹੋ ਗਏ। ਪੁਲਿਸ ਨੇ ਸਵਰਨ ਕੁਮਾਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਐਤਵਾਰ ਐੱਸਆਈ ਸੁਖਚੈਨ ਸਿੰਘ ਨੇ ਇਸ ਮਾਮਲੇ ਦੇ ਦੋਸ਼ੀ ਤਰਨਜੋਤ ਸਿੰਘ ਉਰਫ ਬਾਜਾ ਮੁਹੱਲਾ ਇਸਲਾਮਗੰਜ ਅਤੇ ਜਤਿਨ ਉਰਫ ਟੈਟੂ ਵਾਸੀ ਮਖਦੂਮਪੂਰਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਮੋਬਾਈਲ ਅਤੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਨੂੰ ਅਦਾਲਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।