ਪੰਜਾਬ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਜਸਵਿੰਦਰ ਕੌਰ ਸਮੇਤ 43 ਪੀਈਐੱਸ ਕੇਡਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਬਾਦਲਿਆਂ ਵਿੱਚ ਕਈ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਵੀ ਤਬਾਦਲੇ ਕੀਤੇ
ਪੰਜਾਬ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਜਸਵਿੰਦਰ ਕੌਰ ਸਮੇਤ 43 ਪੀਈਐੱਸ ਕੇਡਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਬਾਦਲਿਆਂ ਵਿੱਚ ਕਈ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਸਵਿੰਦਰ ਕੌਰ ਦਾ ਤਬਾਦਲਾ ਕਰ ਕੇ ਉਨ੍ਹਾਂ ਨੂੰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਗਣਵਾਲ (ਮਲੇਰਕੋਟਲਾ) ਲਾਇਆ ਗਿਆ ਹੈ।
ਦਸ ਮਹੀਨਿਆਂ ਦਾ ਕਾਰਜਕਾਲ
ਜਸਵਿੰਦਰ ਕੌਰ ਪਿਛਲੇ ਦਸ ਮਹੀਨਿਆਂ ਤੋਂ ਡੀਈਓ ਸੈਕੰਡਰੀ ਦਾ ਵਾਧੂ ਚਾਰਜ ਵੀ ਸੰਭਾਲ ਰਹੀ ਸੀ ਕਿਉਂਕਿ ਡੀਈਓ ਸੈਕੰਡਰੀ ਦੀ ਅਸਾਮੀ ਵੀ ਕਾਫ਼ੀ ਸਮੇਂ ਤੋਂ ਖ਼ਾਲੀ ਸੀ, ਜਿਸ ਮਗਰੋਂ ਡੀਈਓ ਸੈਕੰਡਰੀ ਦਾ ਵਾਧੂ ਚਾਰਜ ਉਨ੍ਹਾਂ ਨੂੰ ਦਿੱਤਾ ਗਿਆ ਸੀ।
ਹੁਣ ਡੀਈਓ ਐਲੀਮੈਂਟਰੀ ਦੇ ਤਬਾਦਲੇ ਤੋਂ ਬਾਅਦ ਲੁਧਿਆਣਾ ਵਿੱਚ ਡੀਈਓ ਐਲੀਮੈਂਟਰੀ ਅਤੇ ਸੈਕੰਡਰੀ ਦੀਆਂ ਦੋਵੇਂ ਅਸਾਮੀਆਂ ਖਾਲੀ ਹਨ। ਦੱਸ ਦੇਈਏ ਕਿ ਜਸਵਿੰਦਰ ਕੌਰ 22 ਅਪ੍ਰੈਲ 2021 ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਡੀਈਓ ਐਲੀਮੈਂਟਰੀ ਜੁਆਇੰਨ ਹੋਈ ਸੀ। ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਮਲੇਰਕੋਟਲਾ ਦੇ ਸਰਕਾਰੀ ਸਕੂਲ ਵਿੱਚ ਵੀ ਬਤੌਰ ਪ੍ਰਿੰਸੀਪਲ ਜੁਆਇੰਨ ਕਰ ਚੁੱਕੀ ਹੈ।
ਵਿਭਾਗ ਵੱਲੋਂ ਜਾਰੀ ਸੂਚੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ ਦੇ ਪ੍ਰਿੰਸੀਪਲ ਰਜਿੰਦਰ ਸਿੰਘ ਦਾ ਤਬਾਦਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿੱਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੌਲੀ ਦੇ ਪ੍ਰਿੰਸੀਪਲ ਸਤਵਿੰਦਰ ਸਿੰਘ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ, ਰਵਿੰਦਰ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮੋਟ ਨੂੰ ਸਰਕਾਰੀ ਕੰਨਿਆ ਸਕੂਲ ਸਰਹਿੰਦ ਮੰਡੀ ਫਤਿਹਗੜ੍ਹ ਸਾਹਿਬ ਵਿਖੇ ਤਬਦੀਲ ਕੀਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਦੇ ਪ੍ਰਿੰਸੀਪਲ ਜਗਦੀਸ਼ ਸਿੰਘ ਨੂੰ ਸਰਕਾਰੀ ਸਕੂਲ ਆਲਮਗੀਰ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।