March 20, 2023 5:27 am

ਪੰਜਾਬ ‘ਚ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਜਮਾਤ ‘ਚ ਸਿੱਖ ਗੁਰੂਆਂ ਬਾਰੇ ਕੀਤੀ ਗ਼ਲਤ ਟਿੱਪਣੀ, ਮਾਮਲਾ ਦਰਜ

ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਧਿਆਪਕਾ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਕਲਾਸ ‘ਚ ਪੜ੍ਹਾਉਂਦੇ ਸਮੇਂ ਸਿੱਖ ਧਰਮ ਦੇ ਗੁਰੂਆਂ ਖਿਲਾਫ਼ ਅਪਸ਼ਬਦ ਬੋਲਣ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਖਿਲਾਫ਼ ਮੰਦੇ ਬੋਲ ਬੋਲਣ ਦੇ ਦੋਸ਼ ‘ਚ ਸਰਕਾਰੀ ਸਕੂਲ ਦੀ ਇਕ ਅਧਿਆਪਕਾ ਖਿਲਾਫ਼ 295 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਵਰਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਹਿਕ ਫੱਤੂ ਨੇ ਦੱਸਿਆ ਕਿ ਸਰਕਾਰੀ ਸਕੂਲ ਪਿੰਡ ਬਹਿਕ ਗੁੱਜਰਾਂ ਵਿਖੇ ਕਲਾਸ ‘ਚ ਪੜ੍ਹਾਉਂਦੇ ਸਮੇਂ ਅਧਿਆਪਕਾ ਵੱਲੋਂ ਸਿੱਖ ਧਰਮ ਦੇ ਗੁਰੂਆਂ ਖਿਲਾਫ਼ ਤੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਖਿਲਾਫ਼ ਅਪਸ਼ਬਦ ਬੋਲੇ ਸਨ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਧਿਆਪਕਾ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Send this to a friend