September 10, 2024 9:47 pm

ਸਕੂਲ ਡਿਊਟੀ ਤੋਂ ਬਿਨਾਂ ਹੋਰਨਾਂ ਵਿਭਾਗਾਂ ਵਿਚ ਕੰਮ ਕਰਨ ਵਾਲੇ ਅਧਿਆਪਕਾਂ ਸਬੰਧੀ ਜਾਣਕਾਰੀ ਤਲਬ

ਉਹਨਾਂ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜਿਲ੍ਹਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿੱਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ , ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ, ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿੱਚ ਹਾਜਰ ਕਰਵਾਇਆ ਜਾਵੇਗਾ।

ਪੰਜਾਬ ਦੇ ਸਕੂਲ ਸਿੱਖਿਆ, ਜੇਲ ਅਤੇ ਜਲ ਸਰੋਤ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਪੜ੍ਹਾਉਣ ਦੀ ਬਜਾਏ ਵੱਖ-ਵੱਖ ਦਫਤਰਾਂ ਵਿੱਚ ਡਿਊਟੀ ਜਾਂ ਡੈਪੂਟੇਸ਼ਨ ਉਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿੱਚ ਲਿਆਉਣ ਵਾਸਤੇ ਯਤਨ ਆਰੰਭ ਦਿੱਤੇ ਹਨ।

ਸ. ਬੈਂਸ ਨੇ ਅੱਜ ਇੱਥੇ ਦੱਸਿਆ ਕਿ ਉਹਨਾਂ ਨੂੰ ਫੀਲਡ ਵਿੱਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਾਚਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਵੱਖ- ਵੱਖ ਦਫਤਰਾਂ ਵਿੱਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ।

ਉਹਨਾਂ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜਿਲ੍ਹਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿੱਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ , ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ, ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਹਨਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿੱਚ ਹਾਜਰ ਕਰਵਾਇਆ ਜਾਵੇਗਾ।

ਸਿੱਖਿਆ ਮੰਤਰੀ ਸ. ਬੈਂਸ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁੱਖੀ ਜਾਂ ਜਿਲ੍ਹਾ ਅਧਿਕਾਰੀ ਨੇ ਕਿਸੇ ਮੁਲਾਜਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਸ. ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿੱਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿੱਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ, ਜਿਸ ਦੇ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ।

Send this to a friend