January 17, 2025 6:54 am

ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕਮੀ,ਕਰੂਡ ਦੀ ਕੀਮਤ 90 ਡਾਲਰ ਪ੍ਰਤੀ ਬੈਰਲ

ਕਈ ਦਿਨਾਂ ਤੋਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਕਮੀ ਆਈ ਹੈ। ਮੌਜੂਦਾ ਸਮੇਂ ਦੇ ਵਿੱਚ ਕੱਚੇ ਤੇਲ ਡਬਿਲਯੂਟੀਆਈ ਕਰੂਡ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਦੀ ਕੀਮਤ 95 ਡਾਲਰ ਪ੍ਰਤੀ ਬੈਰਲ ਦੇ ਨੇੜੇ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਸੀ। ਪੈਟਰੋਲ ‘ਤੇ ਐਕਸਾਈਜ਼ ਡਿਊਟੀ ‘ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕਮੀ ਆ ਗਈ ਸੀ।


ਅੰਤਰਰਾਸ਼ਟਰੀ ਪੱਧਰ ਦੇ ਉੱਪਰ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟਦੀਆਂ-ਵਧਦੀਆਂ ਜਾ ਰਹੀਆਂ ਸਨ।ਬੀਤੇ ਦਿਨਾਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਤੱਕ ਪਹੁੰਚ ਗਈ ਸੀ । ਪਰ ਹੁਣ ਇੱਕ ਵਾਰ ਫਿਰ ਤੋਂ ਇਸ ਦੀ ਕੀਮਤ ਘੱਟ ਹੋਣ ਲੱਗ ਪਈ ਹੈ ।ਕਈ ਦਿਨਾਂ ਤੋਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਕਮੀ ਆਈ ਹੈ। ਮੌਜੂਦਾ ਸਮੇਂ ਦੇ ਵਿੱਚ ਕੱਚੇ ਤੇਲ ਡਬਿਲਯੂਟੀਆਈ ਕਰੂਡ ਦੀ ਕੀਮਤ 90 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਦੀ ਕੀਮਤ 95 ਡਾਲਰ ਪ੍ਰਤੀ ਬੈਰਲ ਦੇ ਨੇੜੇ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ 21 ਮਈ ਨੂੰ ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕੀਤੀ ਸੀ। ਪੈਟਰੋਲ ‘ਤੇ ਐਕਸਾਈਜ਼ ਡਿਊਟੀ ‘ਚ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕਮੀ ਆ ਗਈ ਸੀ।

ਜੇੇ ਗੱਲ ਅੱਜ ਦੀ ਕਰੀਏ ਤਾਂ ਅੱਜ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕੋਈ ਬਦਲਾਅ ਨਹੀਂ ਹੋਇਆ। ਤੇਲ ਕੰਪਨੀਆਂ ਨੇ 23 ਨਵੰਬਰ 2022 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਸੀ।ਅੱਜ ਲਗਾਤਾਰ 184ਵਾਂ ਦਿਨ ਹੈ ਜਦੋਂ ਦੇਸ਼ ਭਰ ਦੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ।  ਬੁੱਧਵਾਰ ਨੂੰ ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ‘ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉਪਰ ਅਤੇ ਡੀਜ਼ਲ ਦੀ ਕੀਮਤ 90 ਰੁਪਏ ਦੇ ਕਰੀਬ ਹੀ ਰਹੀ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਬਾਵਜੂਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ । ਭਾਰਤ ਦੇ ਚਾਰ ਮਹਾਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਦੇ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂਦੇ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।

ਦੇਸ਼ ਦੀ ਰਾਜਧਾਨੀ ਦਿੱਲੀ  ਦੇ ਵਿੱਚ ਅੱਜ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਜਦਕਿ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ‘ਚ ਇੱਕ ਲੀਟਰ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਹੈ।

Send this to a friend