ਲੁਧਿਆਣਾ- ਨਸ਼ਿਆ ਖਿਲਾਫ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਲੁਧਿਆਣਾ ‘ਚ ਵੱਡੀ ਕਾਰਵਾਈ ਕਰਦੇ ਹੋਏ STF ਨੇ ਇਕ ਸਬ-ਇੰਸਪੈਕਟਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਦੀ ਭਾਰੀ ਮਾਤਰਾ ‘ਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਐਸਟੀਐਫ ਟੀਮ ਨੇ ਥਾਣਾ ਡਵੀਜ਼ਨ ਨੰਬਰ 5 ਦੇ ਐਡੀਸ਼ਨਲ SHO ਹਰਜਿੰਦਰ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।
ਜਾਣਕਾਰੀ ਅਨੁਸਾਰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਅਡੀਸ਼ਨਲ ਐਸਐਚਓ ਦੀ ਨਿਸ਼ਾਨਦੇਹੀ ਤੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੀ ਪੁਲਿਸ ਨੇ ਹੈਰੋਇਨ ਸਮੇਤ ਕਾਬੂ ਕੀਤੇ ਥਾਣਾ ਡਿਵੀਜ਼ਨ ਨੰਬਰ 5 ਦੇ ਐਡੀਸ਼ਨਲ ਐਸਐਚਓ ਹਰਜਿੰਦਰ ਕੁਮਾਰ ਦੀ ਨਿਸ਼ਾਨਦੇਹੀ ਤੇ ਕਰੋੜਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਐਸਟੀਐਫ ਦੀ ਟੀਮ ਨੇ ਇੱਕ ਔਰਤ ਅਤੇ ਉਸ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਤੋਂ ਹੈਰੋਇਨ ਅਤੇ ਨਕਦੀ ਬਰਾਮਦ ਹੋਈ ਹੈ।