May 21, 2026 7:31 pm

CM ਮਾਨ ਦਾ ਵੱਡਾ ਫ਼ੈਸਲਾ, ਪੰਜਾਬ ‘ਚ 17 ਥਾਵਾਂ ‘ਤੇ ਬਣਨਗੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੇ ਹੱਕ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਪੰਜਾਬ ‘ਚ 17 ਥਾਵਾਂ ‘ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ । ਕੰਪਲੈਕਸ ਆਧੁਨਿਕ ਤਕਨੀਕ ਤੇ ਵਧੀਆ ਸਹੂਲਤਾਂ ਨਾਲ ਲੈਸ ਹੋਣਗੇ।

ਉਨ੍ਹਾਂ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਲੋਕ ਬੁਨਿਆਦੀ ਲੋੜਾਂ ਤੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੂਰੇ ਪੰਜਾਬ ਵਿੱਚ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਕਰੀਬ 80 ਕਰੋੜ ਰੁਪਏ ਖਰਚੇ ਜਾਣਗੇ, ਲੋਕਾਂ ਦੀਆਂ ਮੁਸ਼ਕਿਲਾਂ ਖਤਮ ਹੋ ਜਾਣਗੀਆਂ। ਜਨਤਾ ਦੇ ਨਾਮ ‘ਤੇ ਜਨਤਾ ਦਾ ਪੈਸਾ

Send this to a friend