May 22, 2026 3:07 am

Punjab Crime : ਲਾਰੈਂਸ ਬਿਸ਼ਨੋਈ ਗੈਂਗ ਦੇ 4 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਇਕ ਫ਼ਰਾਰ

ਰੋਪੜ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ਪਾਸੋਂ 3 ਪਿਸਤੌਲ, 1 ਮੈਗਜੀਨ ਤੇ 22 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਕ ਮੁਲਜ਼ਮ ਫ਼ਰਾਰ ਹੋ ਗਿਆ ਹੈ। ਇਨ੍ਹਾਂ ਚਾ

ਰੋਪੜ : ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਇਕ ਹੋਰ ਸਾਜ਼ਿਸ਼ ਨਾਕਾਮ ਹੋ ਗਈ। ਰੋਪੜ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ਪਾਸੋਂ 3 ਪਿਸਤੌਲ, 1 ਮੈਗਜੀਨ ਤੇ 22 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਕ ਮੁਲਜ਼ਮ ਫ਼ਰਾਰ ਹੋ ਗਿਆ ਹੈ। ਇਨ੍ਹਾਂ ਚਾਰਾਂ ਵਿਚੋਂ 3 ਲੁਧਿਆਣਾ ਤੇ ਇਕ ਰੋਪੜ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੈਰੀ (22 ਸਾਲ) ਪੁੱਤਰ ਕਮਲੇਸ਼ ਕੁਮਾਰ ਵਾਸੀ ਪਿੰਡ ਰਾਜਗੜ੍ਹ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ, ਕੁਲਵਿੰਦਰ ਸਿੰਘ ਉਰਫ਼ ਟਿੰਕਾ (22 ਸਾਲ) ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਪਿੰਡ ਮਹਾਦੀਪੁਰ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ, ਸਤਵੀਰ ਸਿੰਘ ਉਰਫ਼ ਸ਼ੰਮੀ (23 ਸਾਲ) ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਲੱਖਵਾਲ ਕਲਾਂ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਤੇ ਬੇਅੰਤ ਸਿੰਘ (27 ਸਾਲ) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਰਨੌਲੀ ਥਾਣਾ ਸਦਰ ਮੋਰਿੰਡਾ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

Send this to a friend