April 21, 2024 5:52 pm

ਦਿੱਲੀ ਸਮੇਤ ਕਈ ਸੂਬਿਆਂ ‘ਚ NIA ਦੇ ਛਾਪੇਮਾਰੀ; ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੇ ਗਠਜੋੜ ਦਾ ਹੋਇਆ ਪਰਦਾਫਾਸ਼

ਇਹ ਛਾਪੇ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ, ਟਿੱਲੂ ਤਾਜਪੁਰੀਆ ਅਤੇ ਗੋਲਡੀ ਬਰਾੜ ਦੇ ਗਠਜੋੜ ‘ਤੇ ਕੇਂਦਰਿਤ ਸਨ। ਇਹ ਪਹਿਲਾਂ ਹੀ ਅੱਤਵਾਦ ਵਿਰੋਧੀ.

ਰਾਸ਼ਟਰੀ ਜਾਂਚ ਏਜੰਸੀ (National Investigation Agency, NIA) ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼, ਪੰਜਾਬ ਤੇ ਦਿੱਲੀ ਸਮੇਤ ਕਈ ਰਾਜਾਂ ‘ਚ ਛਾਪੇਮਾਰੀ ਕੀਤੀ। ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਐਨਆਈਏ ਨੇ ਗੈਂਗਸਟਰਾਂ ਦੇ ਟਿਕਾਣਿਆਂ ਦਾ ਪਰਦਾਫਾਸ਼ ਕਰਨ ਲਈ ਮੰਗਲਵਾਰ ਸਵੇਰੇ ਦਿੱਲੀ, ਪੰਜਾਬ, ਰਾਜਸਥਾਨ, ਹਰਿਆਣਾ ਅਤੇ ਯੂਪੀ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਭਾਰਤ ਅਤੇ ਵਿਦੇਸ਼ਾਂ ‘ਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਡਰੱਗ ਸਮੱਗਲਰਾਂ ਵਿਚਾਲੇ ਵਧ ਰਹੇ ਗਠਜੋੜ ਦਾ ਪਰਦਾਫਾਸ਼ ਕਰਨ ਲਈ NIA ਨੇ ਦਿੱਲੀ ਸਮੇਤ ਚਾਰ ਸੂਬਿਆਂ ਦੇ ਛੇ ਤੋਂ ਵੱਧ ਜ਼ਿਲਿਆਂ ‘ਚ ਛਾਪੇਮਾਰੀ ਕੀਤੀ। NIA ਵੱਲੋਂ ਗੈਂਗਸਟਰਾਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਕਈ ਗੈਂਗਸਟਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਇਆ ਰੇਡ ਪਲਾਨ

ਇਹ ਛਾਪੇ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ, ਟਿੱਲੂ ਤਾਜਪੁਰੀਆ ਅਤੇ ਗੋਲਡੀ ਬਰਾੜ ਦੇ ਗਠਜੋੜ ‘ਤੇ ਕੇਂਦਰਿਤ ਸਨ। ਇਹ ਪਹਿਲਾਂ ਹੀ ਅੱਤਵਾਦ ਵਿਰੋਧੀ ਏਜੰਸੀ ਦੇ ਨਿਸ਼ਾਨੇ ‘ਤੇ ਹੈ। ਐਨਆਈਏ ਵੱਲੋਂ ਕਈ ਗੈਂਗਸਟਰਾਂ ਤੋਂ ਪੁੱਛਗਿੱਛ ਤੋਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਇਸ ਤੋਂ ਪਹਿਲਾਂ NIA ਨੇ 52 ਥਾਵਾਂ ‘ਤੇ ਛਾਪੇ ਮਾਰੇ ਸਨ

ਅਕਤੂਬਰ ਵਿੱਚ ਐਨਆਈਏ ਨੇ ਦਿੱਲੀ ਸਮੇਤ ਉੱਤਰੀ ਭਾਰਤ ਦੇ ਚਾਰ ਰਾਜਾਂ ਵਿੱਚ 52 ਥਾਵਾਂ ’ਤੇ ਛਾਪੇ ਮਾਰੇ ਸਨ। ਛਾਪੇਮਾਰੀ ਵਿੱਚ ਹਰਿਆਣਾ ਦੇ ਇੱਕ ਵਕੀਲ ਅਤੇ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਕੀਲ ਨੂੰ ਉੱਤਰ ਪੂਰਬੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ

ਗ੍ਰਿਫਤਾਰ ਵਕੀਲ ਦੀ ਪਛਾਣ ਉੱਤਰ ਪੂਰਬੀ ਦਿੱਲੀ ਦੇ ਉਸਮਾਨਪੁਰ ਖੇਤਰ ਦੇ ਗੌਤਮ ਵਿਹਾਰ ਦੇ ਰਹਿਣ ਵਾਲੇ ਆਸਿਫ ਖਾਨ ਵਜੋਂ ਹੋਈ ਹੈ। ਏਜੰਸੀ ਦੇ ਅਧਿਕਾਰੀਆਂ ਨੇ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਉਸ ਦੇ ਘਰੋਂ ਚਾਰ ਹਥਿਆਰ ਅਤੇ ਕੁਝ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤੇ ਜਾਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਐਨਆਈਏ ਨੇ ਸੋਨੀਪਤ ਦੇ ਰਹਿਣ ਵਾਲੇ ਰਾਜੂ ਮੋਟਾ ਵੀ ਗ੍ਰਿਫ਼ਤਾਰ

ਐਨਆਈਏ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਆਸਿਫ਼ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੇ ਸੰਪਰਕ ਵਿੱਚ ਸੀ। ਐਨਆਈਏ ਨੇ ਰਾਜੇਸ਼ ਉਰਫ਼ ਰਾਜੂ ਮੋਟਾ ਵਾਸੀ ਬਸੌਦੀ, ਸੋਨੀਪਤ (ਹਰਿਆਣਾ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਐਨਆਈਏ ਮੁਤਾਬਕ ਮੋਟਾ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।

Send this to a friend