ਨਵੀਂ ਦਿੱਲੀ, 3 ਜੁਲਾਈ (ਪੀ. ਟੀ)- ਸੁਪਰੀਮ ਕੋਰਟ ਨੇ ਦਾਜ ਕਾਨੂੰਨ ਦੀ ਗਲਤ ਵਰਤੋਂ ’ਤੇ ਚਿੰਤਾ ਪ੍ਰਗਟਾਈ ਹੈ। ਝੂਠੇ ਦਾਜ ਕੇਸਾਂ ਦੀ ਵੱਧਦੀ ਗਿਣਤੀ ਨੂੰ ਵੇਖਦੇ ਹੋਏ ਹੋਏ ਸੁਪਰੀਮ ਕੋਰਟ ਨੇ ਪੁਲਿਸ ਨੂੰ ਹਿਦਾਇਤ ਦਿੱਤੀ ਹੈ ਕਿ ਦਾਜ ਲਈ ਤੰਗ ਕਰਨ ਦੇ ਕੇਸ ‘ਚ ਦੋਸ਼ੀ ਦੀ ਗ੍ਰਿਫ਼ਤਾਰੀ ਸਿਰਫ ਜਰੂਰੀ ਹੋਣ ‘ਤੇ ਹੀ ਹੋਵੇ। ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰਿਫ਼ਤਾਰੀ ਕਰਦੇ ਵਕਤ ਪੁਲਿਸ ਨੂੰ ਕਾਰਨ ਦੱਸਣਾ ਹੋਵੇਗਾ। ਸੁਪਰੀਮ ਕੋਰਟ ਨੇ ਦਾਜ ਕੇਸ ‘ਚ ਪੁਲਿਸ ਅਧਿਕਾਰੀ ਦੇ ਕੋਲ ਤੁਰੰਤ ਗ੍ਰਿਫ਼ਤਾਰੀ ਦੀ ਸ਼ਕਤੀ ਨੂੰ ਭ੍ਰਿਸ਼ਟਾਚਾਰ ਦਾ ਵੱਡਾ ਸਰੋਤ ਮੰਨਿਆ ਹੈ।



