ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ PGI ‘ਚ ਆਖ਼ਰੀ ਸਾਹ ਲਿਆ। ਬੁੱਧਵਾਰ ਦੁਪਹਿਰ 2 ਵਜੇ ਸਸਕਾਰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।
ਤਰਨਤਾਰਨ : ਅਕਾਲੀ ਦਲ ਦੇ ਸਰਪ੍ਰਸਤ ਤੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ (85) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ PGI ‘ਚ ਆਖ਼ਰੀ ਸਾਹ ਲਿਆ। ਬੁੱਧਵਾਰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ‘ਚ ਸਸਕਾਰ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।
ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ (ਉਪ ਸਲਾਹਕਾਰ ਅਕਾਲੀ ਦਲ) ਕਰੀਬ ਤਿੰਨ ਮਹੀਨਿਆਂ ਤੋਂ ਬਿਮਾਰ ਸਨ। ਅਕਾਲੀ-ਭਾਜਪਾ ਗੱਠਜੋੜ ਸਰਕਾਰ ਵਿੱਚ ਦੋ ਵਾਰ ਮੰਤਰੀ ਰਹੇ। ਰਣਜੀਤ ਸਿੰਘ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਤੋਂ ਬਾਗੀ ਹੋ ਕੇ ਆਪਣਾ ਅਕਾਲੀ ਦਲ ਬਣਾ ਲਿਆ ਸੀ, ਜਦੋਂਕਿ ਵਿਧਾਨ ਸਭਾ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਨਾਲ ਮੁੜ ਸਮਝੌਤਾ ਕਰ ਲਿਆ ਸੀ। ਪੀਜੀਆਈ ਵਿੱਚ ਦਾਖ਼ਲ ਸਾਬਕਾ ਸੰਸਦ ਮੈਂਬਰ ਦੇ ਦੇਹਾਂਤ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਐੱਮਪੀ ਜਸਬੀਰ ਸਿੰਘ ਡਿੰਪਾ ਨੇ ਪਰਿਵਾਰ ਨਾਲ ਦੁੱਖ ਜ਼ਾਹਿਰ ਕੀਤਾ।