May 25, 2026 9:28 pm

ਗੈਂਗਸਟਰ ਲਾਰੈਂਸ ਬਿਸ਼ਨੋਈ ਮੁੜ ਅਦਾਲਤ ‘ਚ ਪੇਸ਼,ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲਿਆ ਮੁੜ ਤਿੰਨ ਦਿਨ ਦਾ ਰਿਮਾਂਡ

ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।


ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਛੇ ਦਿਨ ਦਾ ਰਿਮਾਂਡ ਪੂਰਾ ਹੋਣ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਬਿਸ਼ਨੋਈ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ। ਹੁਣ ਬਿਸ਼ਨੋਈ ਨੂੰ 16 ਦਸੰਬਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅੱਜ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਤੇ ਅਦਾਲਤ ਵਲੋਂ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ। ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਰੈਂਸ ਬਿਸ਼ਨੋਈ ਗੈਂਗਸਟਰ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ਵਿਚ ਲੈ ਕੇ ਆਈ ਹੈ। 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਹਨਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਦੇਣ ਵਾਲਾ ਖੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਸੀ।

ਇਸ ਸਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸੇ ਮਾਮਲੇ ਵਿਚ ਬੀਤੇ ਦਿਨੀਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਗੈਂਗਸਟਰ ਗੁਰਪ੍ਰੀਤ ਸਿੰਘ ਗੋਪੀ ਨੂੰ ਵੀ ਪੁੱਛਗਿੱਛ ਲਈ ਲਿਆਂਦਾ ਗਿਆ ਸੀ।

Send this to a friend