ਨਵੀਂ ਦਿੱਲੀ, 4 ਜੁਲਾਈ (ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ-ਉਧਮਪੁਰ ਰੇਲ ਲਾਈਨ ਰਾਸ਼ਟਰ ਨੂੰ ਸਮਰਪਿਤ ਕੀਤੀ। ਪ੍ਰਧਾਨ ਮੰਤਰੀ ਨੇ ਕੱਟੜਾ ਰੇਲਵੇ ਸਟੇਸਨ ਤੋਂ ਉਧੱਮਪੁਰ ਲਈ ਪਹਿਲੀ ਰੇਲ ਸੇਵਾ ਨੂੰ ਹਰੀ ਝੰਡੀ ਵਿਖਾਈ ਅਤੇ ਰੇਲ ਵਿੱਚ ਯਾਤਰਾ ਕਰਨ ਵਾਲੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ। ਇਸ ਰੇਲ ਨੂੰ ਬੱਚਿਆਂ ਨੇ ਭਾਰਤ ਮਾਤਾ ਦੀ ਜੈ ਕਹਿ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਨੇ ਰੇਲਵੇ ਸਟੇਸ਼ਨ ਦਾ ਵੀ ਦੌਰਾ ਕੀਤਾ ਅਤੇ ਸੁਝਾਅ ਦਿੱਤਾ ਕਿ ਸਟੇਸਨ ਦੀਆਂ ਊਰਜਾ ਲੋੜਾ ਨੂੰ ਸੌਰ ਊਰਜਾ ਰਾਹੀਂ ਪੁੂਰਾ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਸੌਰ ਊਰਜਾ ਦੇ ਇਸਤੇਮਾਲ ਨੂੰ ਬੜ੍ਹਾਵਾ ਮਿਲੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਦਾ ਵਿਕਾਸ ਬਿਨ੍ਹਾਂ ਰੁਕਾਵਟ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਕੱਟੜਾ ਵਿੱਚ ਨਵੇਂ ਰੇਲਵੇ ਸਟੇਸ਼ਨ ਦੇ ਨਾਲ ਰਾਜ ਵਿੱਚ ਹੋਰੇ ਜ਼ਿਆਦਾ ਸ਼ਾਨਦਾਰ ਵਿਕਾਸ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜੰਮੂ ਕਸ਼ਮੀਰ ਤੋਂ ਪੂਰਵ ਉਤਰ ਤੱਕ ਦੇ ਹਿਮਾਲਿਆ ਰਾਜਾਂ ਲਈ ਸਮਾਨ ਵਿਕਾਸ ਮਾਡਲ ਦੀ ਦਿਸ਼ਾ ਵਿੱਚ ਕੰਮ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੱਟੜਾ ਹੁਣ ਜੰਮੂੁ ਅਤੇ ਕਸ਼ਮੀਰ ਦੇ ਵਿਕਾਸ ਵਿੱਚ ਕੇਂਦਰ ਬਿੰਦੂ ਬਣ ਚੁਕਿਆ ਹੈ ਅਤੇ ਇਹ ਰਾਜ ਦੇ ਵਿਕਾਸ ਦੀ ਗਤੀ ਦਾ ਇੰਜਣ ਬਣੇਗਾ।