June 3, 2026 7:25 am

ਹਰਿਆਣਾ SGPC ਨੂੰ ਮਿਲਿਆ ਨਵਾਂ ਪ੍ਰਧਾਨ, ਮਹੰਤ ਕਰਮਜੀਤ ਸਿੰਘ ਨੂੰ ਚੁਣਿਆ ਪ੍ਰਧਾਨ; ਦਾਦੂਵਾਲ ਨੇ ਕੀਤਾ ਬੈਠਕ ਦਾ ਬਾਈਕਾਟ

HSGPC ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ ਜਦਿਕ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕੀਤਾ।.


ਅੰਮ੍ਰਿਤਸਰ : ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਮਹੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਹੈ। ਦਰਅਸਲ ਚੋਣ ਲਈ ਸਾਹਮਣੇ ਹੋਰ ਕੋਈ ਉਮੀਦਵਾਰ ਨਹੀਂ ਆਇਆ ਤੇ ਬਲਜੀਤ ਸਿੰਘ ਦਾਦੂਵਾਲ ਚੋਣ ਮੀਟਿੰਗ ਦਾ ਬਾਈਕਾਟ ਕਰਦੇ ਹੋਏ ਬਾਹਰ ਆ ਗਏ। ਇਸ ਕਾਰਨ 36 ਮੈਂਬਰਾਂ ਵੱਲੋਂ ਮਹੰਤ ਕਰਮਜੀਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। 38 ਮੈਂਬਰੀ ਐਡਹਾਕ ਕਮੇਟੀ ‘ਚੋਂ ਦੋ ਮੈਂਬਰ ਬਾਹਰ ਰਹੇ।

ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸਰਕਾਰੀ ਦਖ਼ਲਅੰਦਾਜ਼ੀ ਦਾ ਦੋਸ਼ ਲਾਉਂਦਿਆਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੈਂਬਰ ਨਾ ਬਣਾਏ ਜਾਣ ਦੀ ਗੱਲ ਕਰਦਿਆਂ ਅਸਤੀਫ਼ਾ ਦੇ ਦਿੱਤਾ ਸੀ ਤੇ ਬਲਜੀਤ ਸਿੰਘ ਦਾਦੂਵਾਲ ਮੀਟਿੰਗ ਦਾ ਬਾਈਕਾਟ ਕਰ ਗਏ।ਜਦਿਕ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਬੈਠਕ ਦਾ ਬਾਈਕਾਟ ਕੀਤਾ।

Send this to a friend