Skip to content
Independent perspectives. Global stories.
BREAKING

Operation Eagle : ਪੰਜਾਬ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸੂਬਾ ਪੱਧਰੀ ਵਿਸ਼ੇਸ਼ ਤਲਾਸ਼ੀ ਮੁਹਿੰਮ

Share this story

ਆਪ੍ਰੇਸ਼ਨ ਈਗਲ ਦਾ ਉਦੇਸ਼ ਲੋਕਾਂ ਵਿੱਚ ਹੌਸਲਾ ਵਧਾਉਣਾ: ਏਡੀਜੀਪੀ ਅਰਪਿਤ ਸ਼ੁਕਲਾ ਸੂਬੇ ਭਰ ਵਿੱਚ ਵਾਹਨਾਂ ਦੀ ਚੈਕਿੰਗ ਲਈ 5000 ਪੁਲਿਸ ਕਰਮੀਆਂ ਨਾਲ ਲਗਾਏ ਗਏ 500 ਤੋਂ ਵੱਧ ਮਜ਼ਬੂਤ ਨਾਕੇ


ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਤੱਤਾਂ ਨੂੰ ਇਹ ਸਪੱਸ਼ਟ ਸੁਨੇਹਾ ਦਿੰਦਿਆਂ ਕਿ ਸੂਬੇ ਵਿੱਚ ਉਨਾਂ ਲਈ ਕੋਈ ਥਾਂ ਨਹੀਂ ਹੈ, ਪੰਜਾਬ ਪੁਲਿਸ ਨੇ ਸਾਰੇ 28 ਪੁਲਿਸ ਜ਼ਿਲਿਆਂ ਦੀਆਂ ਸੰਵੇਦਨਸ਼ੀਲ ਥਾਵਾਂ ਜਿਵੇਂ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਆਦਿ ਤੋਂ ਸ਼ੱਕੀ ਵਿਅਕਤੀਆਂ ਨੂੰ ਸ਼ਨਾਖ਼ਤ ਕਰਨ ਲਈ ਫੜਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਵਿਸ਼ੇਸ਼ ਅਭਿਆਨ “ਆਪ੍ਰੇਸ਼ਨ ਈਗਲ’’ ਚਲਾਇਆ। ਇਹ ਕਾਰਵਾਈ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ।

ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਤੋਂ ਇਲਾਵਾ ਸ਼ੱਕੀ ਵਾਹਨਾਂ ਦੀ ਗੰਭੀਰਤਾ ਨਾਲ ਤਲਾਸ਼ੀ ਲੈਣ ਲਈ ਸੂਬੇ ਦੇ ਡਿਪਟੀ ਸੁਪਰਡੈਂਟਸ ਆਫ ਪੁਲਿਸ (ਡੀ.ਐੱਸ.ਪੀ.) ਦੀ ਨਿਗਰਾਨੀ ਵਿੱਚ 5000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ 500 ਤੋਂ ਵੱਧ ਨਾਕੇ ਲਗਾਏ ਗਏ ਹਨ ਤਾਂ ਜੋ ਸੁਚੱਜੇ ਢੰਗ ਨਾਲ ਆਪਸੀ ਤਾਲਮੇਲ ਕਰਕੇ ਸ਼ੱਕੀ ਵਿਅਕਤੀ/ਵਾਹਨਾਂ, ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਆਮ ਜਨਤਾ ਨੂੰ ਕੋਈ ਅਸੁਵਿਧਾ ਨਾ ਹੋਵੇ।

ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੜੇ ਸੁਚੱਜੇ ਤਰੀਕੇ ਨਾਲ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ/ਐਸਐਸਪੀਜ ਨੂੰ ਗਜਟਿਡ ਅਫਸਰਾਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਜੁਟਾਉਣ ਲਈ ਕਿਹਾ ਗਿਆ ਸੀ।

WRITTEN BY