ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਸੜਕ ਹਾਦਸੇ ‘ਚ ਭਾਰਤੀ ਫੌਜ ਦੇ ਜਵਾਨਾਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਵਿਚ ਹਨ। ਉਨ੍ਹਾਂ ਕਿਹਾ, ‘ਦੁਖੀ ਪਰਿਵਾਰਾਂ ਨਾਲ ਮੇਰੀ
ਸਿੱਕਮ ‘ਚ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ ‘ਚ ਫ਼ੌਜ ਦੇ 16 ਜਵਾਨਾਂ ਦੀ ਮੌਤ ਹੋ ਗਈ, ਜਦਕਿ ਚਾਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉੱਤਰੀ ਸਿੱਕਮ ਦੇ ਗੇਮਾ ‘ਚ ਉਸ ਸਮੇਂ ਵਾਪਰਿਆ ਜਦੋਂ ਫੌਜ ਦਾ ਟਰੱਕ ਖਤਰਨਾਕ ਮੋੜ ‘ਤੇ ਢਲਾਨ ਤੋਂ ਹੇਠਾਂ ਖਿਸਕ ਗਿਆ। ਭਾਰਤੀ ਫੌਜ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਹ ਸੜਕ ਹਾਦਸੇ ‘ਚ ਭਾਰਤੀ ਫੌਜ ਦੇ ਜਵਾਨਾਂ ਦੇ ਮਾਰੇ ਜਾਣ ‘ਤੇ ਡੂੰਘੇ ਦੁੱਖ ਵਿਚ ਹਨ। ਉਨ੍ਹਾਂ ਕਿਹਾ, ‘ਦੁਖੀ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।