April 11, 2026 6:56 am

Zira Farmer’s Protest : ਕਿਸਾਨਾਂ ਦਾ 27 ਦਸੰਬਰ ਨੂੰ ਹੋਣ ਵਾਲਾ ਪੰਜਾਬ ਪੱਧਰੀ ਪ੍ਰਦਰਸ਼ਨ ਰੱਦ, ਜਾਂਚ ਕਮੇਟੀਆਂ ਲਈ ਸਾਂਝੇ ਮੋਰਚੇ ਨੇ ਦਿੱਤੇ ਮੈਂਬਰਾਂ ਦੇ ਨਾਮ

ਸ਼ਰਾਬ ਫੈਕਟਰੀ ਦੇ ਮੁੱਦੇ ਨੂੰ ਲੈ ਕੇ ਅੱਜ ਸਾਂਝੇ ਮੋਰਚੇ ਦੀ ਆਈਜੀ ਜਸਕਰਨ ਸਿੰਘ, ਡੀਆਈਜੀ ਰਣਜੀਤ ਸਿੰਘ, ਐਸਐਸਪੀ ਕੰਵਰਦੀਪ ਕੌਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ਼ ਦੇਰ ਸ਼ਾਮ ਤੱਕ ਹੋਈ ਬੈਠਕ ਤੋਂ ਬਾਅਦ ਪ੍ਰਸ਼


ਜ਼ੀਰਾ : ਪਿੰਡ ਮਨਸੂਰਵਾਲ ਕਲਾਂ ਸ਼ਰਾਬ ਫੈਕਟਰੀ ਦੇ ਬਾਹਰ ਧਰਨਾਕਾਰੀਆਂ ਦਾ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਚੱਲ ਰਿਹਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। 27 ਦਸੰਬਰ ਨੂੰ ਸੰਯੁਕਤ ਮੋਰਚੇ ਵੱਲੋਂ ਪੰਜਾਬ ਪੱਧਰ ਤੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਨ ਇਸ ਪ੍ਰਦਰਸ਼ਨ ਵਿਚ ਪੰਜਾਬ ਭਰ ਦੀਆਂ ਕਈ ਜਥੇਬੰਦੀਆਂ ਨੇ ਸ਼ਾਮਲ ਹੋਣਾ ਸੀ ਪਰ ਸ਼ਰਾਬ ਫੈਕਟਰੀ ਦੇ ਮੁੱਦੇ ਨੂੰ ਲੈ ਕੇ ਅੱਜ ਸਾਂਝੇ ਮੋਰਚੇ ਦੀ ਆਈਜੀ ਜਸਕਰਨ ਸਿੰਘ, ਡੀਆਈਜੀ ਰਣਜੀਤ ਸਿੰਘ, ਐਸਐਸਪੀ ਕੰਵਰਦੀਪ ਕੌਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ਼ ਦੇਰ ਸ਼ਾਮ ਤੱਕ ਹੋਈ ਬੈਠਕ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੰਗਾਂ ਪੂਰੀਆਂ ਕਰਨ ਦਾ ਵਿਸ਼ਵਾਸ ਦਿਵਾਏ ਜਾਣ ਤੋਂ ਬਾਅਦ 27 ਦਸੰਬਰ ਨੂੰ ਪੰਜਾਬ ਪੱਧਰ ਤੇ ਪ੍ਰਦਰਸ਼ਨ ਨੂੰ ਰੱਦ ਕਰ ਦਿੱਤਾ ਗਿਆ।

ਪ੍ਰਦਰਸ਼ਨਕਾਰੀਆਂ ਦੇ ਵੱਲੋਂ ਵੀ ਪ੍ਰਸ਼ਾਸਨ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਜਦੋਂ ਤਕ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਸ਼ਾਂਤਮਈ ਢੰਗ ਨਾਲ ਆਪਣਾ ਪ੍ਰਦਰਸ਼ਨ ਸ਼ਰਾਬ ਫੈਕਟਰੀ ਦੇ ਸਾਹਮਣੇ ਜਾਰੀ ਰੱਖਣਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਾਂਝੇ ਮੋਰਚੇ ਦੇ ਨੇਤਾ ਗੁਰਮੇਲ ਸਿੰਘ ਮਨਸੂਰਵਾਲ ਸਰਪੰਚ, ਡਾਕਟਰ ਹਰਿੰਦਰ ਸਿੰਘ ਸਾਧੂਵਾਲਾ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਨਾਲ ਬੈਠਕ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਿਸ਼ਵਾਸ ਦੁਆਇਆ ਹੈ ਜਿਸ ਕਾਰਨ 27 ਨੂੰ ਪੰਜਾਬ ਪੱਧਰ ਤੇ ਸੰਘਰਸ਼ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸ਼ਣ ਅਤੇ ਸਾਂਝੇ ਮੋਰਚੇ ਦੇ ਵੱਲੋਂ ਦਿੱਤੇ ਗਏ ਮੈਂਬਰਾਂ ਦੀਆਂ ਕਮੇਟੀਆਂ ਆਪਣਾ ਕੰਮ ਸ਼ੁਰੂ ਕਰਨਗੀਆਂ । ਇਥੇ ਵਰਨਣਯੋਗ ਹੈ ਕਿ ਉਕਤ ਮਾਮਲਾ ਹਾਈ ਕੋਰਟ ਵਿਚ ਚੱਲ ਰਿਹਾ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਇਸ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਇਸ ਤੋਂ ਇਲਾਵਾ ਧਰਨਾ ਸਥਾਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸਥਿਤੀ ‘ਤੇ ਕਾਬੂ ਪਾਇਆ ਜਾ ਸਕੇ।

ਸਾਂਝੇ ਮੋਰਚੇ ਨੇ ਜਾਂਚ ਕਮੇਟੀਆਂ ਵਿਚ ਸ਼ਾਮਲ ਹੋਣ ਲਈ ਦਿੱਤੇ ਮੈਂਬਰਾਂ ਦੇ ਨਾਮ

ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝਾ ਮੋਰਚਾ ਨਾਲ ਗੱਲਬਾਤ ਹੋਈ ਹੈ ਅਤੇ ਸਾਂਝਾ ਮੋਰਚਾ ਨੇ ਜਾਂਚ ਕਰਨ ਆਈਆਂ ਕਮੇਟੀਆਂ ਨੂੰ ਸਹਿਯੋਗ ਦੇਣ ਤੋਂ ਇਲਾਵਾ ਪੰਜ-ਪੰਜ ਮੈਂਬਰਾਂ ਦੇ ਨਾਮ ਦਿੱਤੇ ਹਨ ਅਤੇ ਕੱਲ੍ਹ ਇਹ ਕਮੇਟੀਆਂ ਆਪਣੀ ਜਾਂਚ ਸ਼ੁਰੂ ਕਰਨਗੀਆਂ।

Send this to a friend