April 19, 2026 5:31 pm

ਜਥੇਦਾਰ ਨੇ ਸਿੱਖ ਕੌਮ ਨੂੰ ਦਿੱਤਾ ਸੰਦੇਸ਼ ; ਕਿਹਾ- ਜੇਕਰ ਅਸੀਂ ਬਾਹਰ ਚਲੇ ਗਏ ਤਾਂ ਇਥੇ ਸ਼ਹੀਦੀ ਦਿਹਾੜੇ ਕੌਣ ਮਨਾਵੇਗਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਦਤ ਦਾ ਦਿਹਾੜਾ ਮਨਾ ਰਹੇ ਹਾਂ। ਸਾਹਿਬਜ਼ਾਦਿਆਂ ਨੂੰ ਸਤਿਕਾਰ ਨਾ


ਫਤਿਹਗੜ੍ਹ ਸਾਹਿਬ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਇਤਿਹਾਸਕ ਅਤੇ ਪਵਿੱਤਰ ਅਸਥਾਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ, ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ’ਤੇ ਅਰਦਾਸ ਉਪਰੰਤ ਰਸਮੀ ਤੌਰ ’ਤੇ ਸੰਪੰਨ ਹੋਈ। ਤਿੰਨ ਦਿਨਾਂ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋ ਲੱਖਾਂ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।

ਸ਼ਹੀਦੀ ਸਭਾ ਦੇ ਨਗਰ ਕੀਰਤਨ ਦੀ ਸਮਾਪਤੀ ਤੋਂ ਬਾਅਦ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਅਸੀਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਦਤ ਦਾ ਦਿਹਾੜਾ ਮਨਾ ਰਹੇ ਹਾਂ। ਸਾਹਿਬਜ਼ਾਦਿਆਂ ਨੂੰ ਸਤਿਕਾਰ ਨਾਲ ਬਾਬਾ ਕਹਿੰਦੇ ਹਾਂ ਤੇ ਵਿਰਲੇ ਬੰਦਿਆ ਨੂੰ ਹੀ ਬਾਬਾ ਕਿਹਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਸਿੱਖ ਸਿੱਖ ਤੇ ਸ਼ੱਕ ਕਰਦਾ ਹੈ। ਸਿੱਖਾਂ ਵਿੱਚ ਧੜੇਬੰਦੀ ਬਹੁਤ ਵਧ ਗਈ ਹੈ। ਸਾਡੇ ਨੌਜਵਾਨ ਬਾਹਰ ਜਾ ਰਹੇ ਹਨ, ਕੀ ਸਾਨੂੰ ਇਥੇ ਗੁਜਾਰਾ ਕਰਨਾ ਔਖਾ ਹੋ ਗਿਆ ਹੈ? ਜੇਕਰ ਅਸੀਂ ਬਾਹਰ ਚਲੇ ਗਏ ਤਾਂ ਇਥੇ ਸ਼ਹੀਦੀ ਦਿਹਾੜੇ ਕੌਣ ਮਨਾਵੇਗਾ, ਕੀ ਇਥੇ ਯੂਪੀ-ਬਿਹਾਰ ਦੇ ਲੋਕ ਸ਼ਹੀਦੀ ਦਿਹਾੜੇ ਮਨਾਉਣਗੇ। ਜੋ ਹਾਲਾਤ ਹਨ ਉਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਜ਼ਮੀਨ ਨਹੀਂ ਮਿਲਣੀ। ਪੰਜਾਬ ਦੀ ਧਰਤੀ ਤੇ ਸਾਡਾ ਪਾਣੀ ਵੀ ਡਰੇਨ ਹੋ ਰਿਹਾ ਹੈ, ਸਾਡਾ ਬਰੇਨ ਵੀ ਡਰੇਨ ਹੋ ਰਿਹਾ ਹੈ। ਸਾਡਾ ਬਰੇਨ ਡਰੇਨ ਹੋ ਕੇ ਵਿਦੇਸ਼ਾਂ ਵਿਚ ਜਾ ਰਿਹਾ ਹੈ। ਅਸੀਂ ਜ਼ਮੀਨਾਂ, ਦੁਕਾਨਾਂ ਵੇਚ ਕੇ ਬਾਹਰ ਜਾ ਰਹੇ ਹਾਂ ਤੇ ਯੂਪੀ-ਬਿਹਾਰ ਦੇ ਲੋਕ ਸਾਡੀਆਂ ਜ਼ਮੀਨਾਂ ਵੀ ਖਰੀਦ ਰਹੇ ਸਾਡੀਆਂ ਦੁਕਾਨਾਂ ਵੀ।

ਉਨ੍ਹਾਂ ਨੇ ਕਿਹਾ ਕਿ ਅੱਜ ਸਿੱਖ ਪਰਿਵਾਰਾਂ ਦੇ ਬੱਚੇ ਕ੍ਰਿਸਮਸ ਮਨਾ ਰਹੇ ਹਨ, ਇਸ ਲਈ ਸਾਨੂੰ ਸੋਚਣਾ ਚਾਹੀਦਾ ਹੈ। ਅੱਜ ਸਿਖੀ ਖਤਮ ਹੋਣ ਦੇ ਕਿਨਾਰੇ ਹੈ। ਅੱਜ ਪੰਜਾਬ ਦੀ ਧਰਤੀ ਸ਼ਰਾਬ ਤੇ ਤੰਬਾਕੂ ਸ਼ਰੇਆਮ ਵਿਕ ਰਿਹਾ ਹੈ, ਸਾਨੂੰ ਸੋਚਣ ਦੀ ਜ਼ਰੂਰਤ ਹੈ। ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲੜੀ ਮੌਜੂਦ ਹੈ। ਉਨ੍ਹਾਂ’ਨੇ ਜ਼ੋਰ ਦਿੰਦਿਆਂ ਸਿੱਖ ਕੌਮ ਨੂੰ ਗੁਰਬਾਣੀ, ਇਤਿਹਾਸ, ਮਰਯਾਦਾ ਅਜੋਕੀ ਨੌਜਵਾਨੀ ਨੂੰ ਆਪਣੇ ਇਤਿਹਾਸ ਤੋਂ ਵਾਕਫ ਕਰਵਾਉਣ ਦੀ ਵੱਡੀ ਲੋੜ ਅਤੇ ਪ੍ਰੰਪਰਾਵਾਂ ਦੇ ਗਿਆਨ ਤੋਂ ਜਾਣੂ ਹੋਣ ਦੀ ਅਪੀਲ ਕੀਤੀ।

ਸਿੱਖ ਕੌਮ ’ਤੇ ਵੱਡੇ ਹਮਲੇ ਹੋ ਰਹੇ ਹਨ : ਐਡਵੋਕੇਟ ਧਾਮੀ

ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਿੱਖ ਕੌਮ ’ਤੇ ਵੱਡੇ ਹਮਲੇ ਹੋ ਰਹੇ ਹਨ ਅਤੇ ਸਾਡੇ ਪੰਥਕ ਪ੍ਰਬੰਧਾਂ ਵਿਚ ਵੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਹੋ ਰਹੀ ਹੈ। ਤਖ਼ਤ ਸਾਹਿਬਾਨ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹਥਿਆਉਣ ਲਈ ਵੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਗੁਰੂ ਘਰਾਂ ਦਾ ਪ੍ਰਬੰਧ ਖਾਲਸਾ ਕਰਦਾ ਆਇਆ ਹੈ ਅਤੇ ਖਾਲਸੇ ਨੇ ਕਦੇ ਵੀ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਇੰਨ-ਬਿੰਨ ਕਰੇ।ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਿੱਖ ਕੌਮ ’ਤੇ ਵੱਡੇ ਹਮਲੇ ਹੋ ਰਹੇ ਹਨ ਅਤੇ ਸਾਡੇ ਪੰਥਕ ਪ੍ਰਬੰਧਾਂ ਵਿਚ ਵੀ ਦਖ਼ਲਅੰਦਾਜ਼ੀ ਦੀ ਕੋਸ਼ਿਸ਼ ਹੋ ਰਹੀ ਹੈ। ਤਖ਼ਤ ਸਾਹਿਬਾਨ ਦੇ ਪ੍ਰਬੰਧ ਵਿਚ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਹਥਿਆਉਣ ਲਈ ਵੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਗੁਰੂ ਘਰਾਂ ਦਾ ਪ੍ਰਬੰਧ ਖਾਲਸਾ ਕਰਦਾ ਆਇਆ ਹੈ ਅਤੇ ਖਾਲਸੇ ਨੇ ਕਦੇ ਵੀ ਸਰਕਾਰਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਹੁਕਮਾਂ ਦੀ ਪਾਲਣਾ ਇੰਨ-ਬਿੰਨ ਕਰੇ।

ਰਾਜਪਾਲ ਵੀ ਹੋਏ ਨਤਮਸਤਕ

ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੁੱਜੇ। ਉਨ੍ਹਾਂ ਨੇ ਇਸ ਸਮੇਂ ਭੋਰਾ ਸਾਹਿਬ ਜਾ ਕੇ ਵੀ ਮੱਥਾ ਟੇਕਿਆ। ਰਾਜਪਾਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ਉਮਰ ਵਿਚ ਜਿਸ ਬਹਾਦਰੀ ਨਾਲ ਹਕੂਮਤ ਦਾ ਟਾਕਰਾ ਕੀਤਾ ਤੇ ਸ਼ਹਾਦਤ ਦਿੱਤੀ, ਬੇਮਿਸਾਲ ਹੈ। ਪੱਤਰਕਾਰਾਂ ਨੇ ਜਦੋਂ ਰਾਜਪਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ‘ਵੀਰ ਬਾਲ ਦਿਵਸ’ ਦੇ ਨਾਂ ’ਤੇ ਪੈਦਾ ਹੋਏ ਵਿਵਾਦ ਤੇ ਸ੍ਰੋਮਣੀ ਕਮੇਟੀ, ਸਿੱਖ ਜਥੇਬੰਦੀਆਂ ਤੇ ਅਕਾਲੀ ਦਲ ਵੱਲੋਂ ਕੀਤੇ ਇਤਰਾਜ਼ ਸਬੰਧੀ ਪੁੱਛਿਆ ਤਾਂ ਉਨ੍ਹਾਂ ਨੇ ਮੀਡੀਆ ਅੱਗੇ ਹੱਥ ਜੋੜ ਕੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

Send this to a friend