Skip to content
Independent perspectives. Global stories.
BREAKING

CM ਭਗਵੰਤ ਮਾਨ ਵੱਲੋਂ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ‘ਚ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼

Share this story

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ  ਅਮਨ ਅਰੋੜਾ ਦੇ ਸਵਰਗੀ ਪਿਤਾ ਅਤੇ ਸਾਬਕਾ ਮੰਤਰੀ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਕਰਵਾਈਆਂ ਜਾ ਰਹੀਆਂ ‘ਖੇਡਾਂ ਹਲਕਾ ਸੁਨਾਮ ਦੀਆਂ’ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ।

ਇੱਥੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਪੋਸਟਰ ਰਿਲੀਜ਼ ਹੋਣ ਉਪਰੰਤ ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਸਪਾਂਸਰ ‘ਖੇਡਾਂ ਹਲਕਾ ਸੁਨਾਮ ਦੀਆਂ’ ਟੂਰਨਾਮੈਂਟ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ, ਲੌਂਗੋਵਾਲ ਵਿਖੇ 4 ਫਰਵਰੀ ਤੋਂ 5 ਫਰਵਰੀ, 2023 ਤੱਕ ਕਰਵਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਪਿਛਲੇ ਇਕ ਦਹਾਕੇ ਤੋਂ ਹਲਕੇ ਵਿੱਚ ਮੈਡੀਕਲ ਕੈਂਪ ਲਗਾਉਣ ਦੇ ਨਾਲ ਨਾਲ ਲੋਕਾਂ ਦੀ ਭਲਾਈ ਲਈ ਸਮਾਜ ਸੇਵਾ ਦੇ ਹੋਰ ਕਾਰਜ ਵੀ ਕਰ ਰਹੀ ਹੈ।

ਖੇਡਾਂ ਹਲਕਾ ਸੁਨਾਮ ਦੀਆਂ’ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ, ਜੋ ਕਿ ਖੇਡ ਪ੍ਰੇਮੀ ਹੋਣ ਦੇ ਨਾਲ ਨਾਲ ਵਾਲੀਬਾਲ ਸ਼ੂਟਿੰਗ ਦੇ ਖ਼ੁਦ ਵੀ ਚੰਗੇ ਖਿਡਾਰੀ ਹਨ, ਦੀ ਖੇਡਾਂ ਨੂੰ ਜ਼ਮੀਨੀ ਪੱਧਰ ਉਤੇ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਇਸ ਟੂਰਨਾਮੈਂਟ ਵਿੱਚ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸ਼ਿੰਗ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ।

ਦੱਸਣਯੋਗ ਹੈ ਕਿ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਕਰਵਾਈਆਂ ਗਈਆਂ ਸਨ, ਜੋ ਤਿੰਨ ਮਹੀਨੇ ਚੱਲੀਆਂ ਸਨ, ਤਾਂ ਜੋ ਨੌਜਵਾਨਾਂ ਵਿੱਚ ਛੁਪੇ ਖੇਡ ਹੁਨਰ ਨੂੰ ਪਛਾਣ ਅਤੇ ਤਰਾਸ਼ ਕੇ ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਜਾ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੀਆਂ ਟੀਮਾਂ ਨੂੰ ਨਕਦ ਇਨਾਮ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ।

WRITTEN BY