April 19, 2026 10:09 pm

Jammu Kashir : ਰਾਜੌਰੀ ‘ਚ ਗੋਲ਼ੀਬਾਰੀ ਦੌਰਾਨ 3 ਨਾਗਰਿਕਾਂ ਦੀ ਮੌਤ, 7 ਹੋਰ ਜ਼ਖਮੀ; ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਐਤਵਾਰ ਨੂੰ ਹੋਈ ਗੋਲੀਬਾਰੀ ‘ਚ ਤਿੰਨ ਨਾਗਰਿਕਾਂ ਦੀ ਮੌਤ ਹੋ ਗਈ। ਜਦਕਿ 7 ਹੋਰ ਲੋਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਗੋਲੀਬਾ


ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ‘ਚ ਐਤਵਾਰ ਨੂੰ ਹੋਈ ਗੋਲੀਬਾਰੀ ‘ਚ ਤਿੰਨ ਨਾਗਰਿਕਾਂ ਦੀ ਮੌਤ ਹੋ ਗਈ। ਜਦਕਿ 7 ਹੋਰ ਲੋਕ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਗੋਲੀਬਾਰੀ ਦੀ ਘਟਨਾ ਤੋਂ ਤੁਰੰਤ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਜ਼ਖਮੀਆਂ ਦਾ ਇਲਾਜ ਜਾਰੀ

ਰਾਜੌਰੀ ਦੇ ਇੱਕ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਹਿਮੂਦ ਨੇ ਦੱਸਿਆ ਕਿ ਰਾਜੌਰੀ ਦੇ ਡਾਂਗਰੀ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਇੱਥੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਲੋਕ ਇੱਥੇ ਪਹੁੰਚ ਗਏ ਹਨ।

ਜੰਮੂ ਦੇ ਏਡੀਜੀਪੀ ਮੁਕੇਸ਼ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Send this to a friend